ਆਸਾ ਬੁੱਟਰ : ਲਖਵੀਰ ਸਿੰਘ : 15 ਅਪ੍ਰੈਲ : ਜਨ ਸੇਵਾ ਸੁਸਾਇਟੀ ਪਿੰਡ ਆਸਾ ਬੁੱਟਰ ਦੇ ਪਰਵਾਸੀ ਵਿੰਗ ਦੇ ਮੈਂਬਰ ਮਨਿੰਦਰ ਸਿੰਘ ਬੁੱਟਰ ( ਮਿੰਨੀ ਬੁੱਟਰ ) ਕੱਲ ਸ਼ਾਮ ਵਿਦੇਸ਼ ਲਈ ਰਵਾਨਾ ਹੋ ਗਏ ਇਥ੍ਹੇ ਜਿਕਰਯੋਗ ਹੈ ਕਿ ਮਨਿੰਦਰ ਪਿਸ਼੍ਲੇ 2 ਸਾਲ ਤੋਂ ਆਸਟਰੇਲੀਆ ਵਿਚ ਰਹਿ ਰਹੇ ਹਨ , ਅਤੇ ਪਿਸ਼੍ਲੇ ਤਿੰਨ ਮਹੀਨੇ ਤੋਂ ਆਪਣੇ ਪਿੰਡ ਆਸਾ ਬੁੱਟਰ ਆਏ ਹੋਏ ਸੀ , ਇਸੇ ਸਮੇਂ ਦੌਰਾਨ ਉਹਨਾ ਪਿੰਡ ਦੇ ਸਟੇਡੀਅਮ ਵਿਚ ਸ਼ਹੀਦੇ ਆਜਮ ਭਗਤ ਸਿੰਘ ਦਾ ਬੁੱਤ ਲਗਵਾਉਣ ਦਾ ਪ੍ਰੋਗ੍ਰਾਮ ਉਲੀਕਣ ਵਿਚ ਬਹੁਤ ਮਦਦ ਕੀਤੀ ਅਤੇ ਆਪਣਾ ਪੂਰਾ ਸਹਿਯੋਗ ਇਸ ਕੰਮ ਪ੍ਰਤੀ ਦੇਣ ਦਾ ਭਰੋਸਾ ਵੀ ਦਿੱਤਾ , ਅਸੀਂ ਪੂਰੀ ਸਹਾਰਾ ਦੀ ਟੀਮ ਵਲੋਂ ਉਹਨਾ ਦਾ ਧੰਨਵਾਦ ਕਰਦੇ ਹਾਂ , ਅਤੇ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਹਨਾ ਨੂੰ ਆਪਣੀ ਜਿੰਦਗੀ ਵਿਚ ਖੁਸ਼ੀਆਂ ਬਖਸ਼ੇ ,
ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ ਪ੍ਰਕਾਸ਼ ਹੋਏ ਸ਼੍ਰੀ ਅਖੰਡ ਪਾਠ ਦੇ ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...
