Skip to main content

ਸਹਾਰਾ ਵਲੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਗਰੁਪ ਫੋਟੋ ਕਰਵਾਉਂਦੇ ਹੋਏ ਸਪੋਰਟਸ ਵਿੰਗ ਦੇ ਖਿਡਾਰੀ ,ਸ੍ਰ ਦਲਜੀਤ ਸਿੰਘ ਡੀ.ਪੀ .ਈ. ਸੁਖਵਿੰਦਰ ਸਿੰਘ ਕੋਚ
ਦਲਜੀਤ ਬਰਾੜ , ਗੁਰਤੇਜ ਸਿੰਘ , ਜਸਵਿੰਦਰ ਸਿੰਘ ਬੁੱਟਰ , ਤਰਨਜੀਤ ਸਿੰਘ
ਗੁਰਮੀਤ ਸਿੰਘ , ਨਜਰ ਆਉਂਦੇ ਹੋਏ
 
                                                               :ਫੋਟੋ ਲਖਵੀਰ ਸਿੰਘ ਬੁੱਟਰ 
ਆਸਾ ਬੁੱਟਰ /25 ਜੂਨ /ਲਖਵੀਰ ਸਿੰਘ : ਸਹਾਰਾ ਜਨ ਸੇਵਾ ਸੁਸਾਇਟੀ ਆਸਾ ਬੁੱਟਰ ਵਲੋਂ ਅੱਜ ਸਵੇਰੇ ਖੇਡ ਸਟੇਡੀਅਮ ਵਿਚ ਕਬੱਡੀ  ਸਪੋਰਟਸ ਵਿੰਗ ਦੇ ਸਮੂਹ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਦਿੱਤੀਆਂ ਗਈਆਂ | ਇਹ ਸਪੋਰਟਸ ਵਿੰਗ ਕੋਚ ਸੁਖਵਿੰਦਰ ਸਿੰਘ ਦੀ ਦੇਖ ਰੇਖ ਹੇਠ ਪੂਰੀ ਕਾਮਯਾਬੀ ਨਾਲ ਚੱਲ ਰਿਹਾ ਹੈ | ਸਵੇਰੇ ਸ਼ਾਮ 40 - 45 ਬੱਚੇ ਇਸ ਸਪੋਰਟਸ ਕੈੰਪ ਵਿਚ ਰੋਜਾਨਾ ਹਿੱਸਾ ਲੈਂਦੇ ਹਨ | ਜਿਥੇ ਇਸ ਕੈੰਪ ਨਾਲ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਿਚ ਮਦਦ ਮਿਲ ਰਹੀ ਹੈ ਉਥੇ ਹੀ ਇਹਨਾ ਬੱਚਿਆਂ ਨੂੰ ਭੈੜੀਆਂ ਆਦਤਾਂ ਵਿਚ ਪੈਣ ਤੋਂ ਰੋਕਣ ਵਿਚ ਵੀ ਮਦਦ ਮਿਲ ਰਹੀ ਹੈ | ਬੱਚਿਆਂ ਨੂੰ ਹੋਰ ਜਿਆਦਾ ਪ੍ਰੇਰਤ ਕਰਨ ਦੇ ਮਕਸਦ ਨਾਲ ਹੀ ਸਹਾਰਾ ਦੀ ਟੀਮ ਵਲੋਂ ਇਹਨਾ ਬੱਚਿਆਂ ਨੂੰ ਕਿੱਟਾਂ ਦੇਣ ਦਾ ਫੈਸਲਾ ਕੀਤਾ ਗਿਆ ਸੀ |ਇਸ ਮੌਕੇ 25 ਖਿਡਾਰੀਆਂ
ਨੂੰ ਕਿੱਟਾਂ ਵੰਡੀਆਂ ਗਈਆਂ ਤੇ 10 ਹੋਰ ਨਵੇਂ ਦਾਖਲ ਹੋਏ ਖਿਡਾਰੀਆਂ ਨੂੰ ਦਿੱਤੀਆਂ ਜਾਣਗੀਆਂ |  ਇਸ ਮੌਕੇ ਸ੍ਰ . ਦਲਜੀਤ ਸਿੰਘ ਡੀ.ਪੀ .ਈ. ਸੁਖਵਿੰਦਰ ਸਿੰਘ ਕੋਚ , ਜਸਵਿੰਦਰ ਸਿੰਘ ਬੁੱਟਰ ( ਕਬੱਡੀ ਕੁਮੇੰਟਰ) ਗੁਰਤੇਜ ਸਿੰਘ (ਉਪ ਪ੍ਰਧਾਨ ਸਹਾਰਾ )ਲਖਵੀਰ ਸਿੰਘ (ਪ੍ਰਧਾਨ ਸਹਾਰਾ ) ਤਰਨਜੀਤ ਸਿੰਘ (ਇੰਚਾਰਜ ਭਗਤ ਸਿੰਘ ਮੈਮੋਰੀਅਲ ਪਾਰਕ -ਸਹਾਰਾ ) ਦਲਜੀਤ ਸਿੰਘ ਬਰਾੜ ( ਖਜਾਨਚੀ ਸਹਾਰਾ ) ਗੁਰਮੀਤ ਸਿੰਘ( ਸਹਾਇਕ ਸਹਾਰਾ )| ਸ੍ਰ .ਦਲਜੀਤ ਸਿੰਘ ਜੀ ਨੇ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ ਸਹਾਰਾ ਜਨ ਸੇਵਾ ਸੁਸਾਇਟੀ ਦਾ ਇਹ ਉਪਰਾਲਾ ਸ਼ਲਾਗਾ ਯੋਗ ਕਦਮ ਹੈ | ਉਹਨਾ ਨੇ ਬੱਚਿਆਂ ਨੂੰ ਰੋਜਾਨਾ ਕਿੱਟ ਪਹਿਨ ਕੇ ਆਉਣ ਦੀ ਹਦਾਇਤ ਵੀ ਦਿੱਤੀ | ਅਤੇ ਸਦਾ ਅਨੁਸ਼ਾਸਨ ਵਿਚ ਰਹਿੰਦੇ ਹੋਏ ਕੋਚ ਸਾਹਬ ਤੋਂ ਖੇਡ ਸਿਖਣ ਦੀ ਪ੍ਰੇਰਨਾ ਵੀ ਦਿੱਤੀ |
                                                               ਫੋਟੋ : ਲਖਵੀਰ ਸਿੰਘ 


Popular posts from this blog

ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ  ਪ੍ਰਕਾਸ਼  ਹੋਏ ਸ਼੍ਰੀ ਅਖੰਡ ਪਾਠ ਦੇ  ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ  ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ  | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ  ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ  ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ  ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ : ਗੁਰਲਾਲ ਸਿੰਘ ਕਾਉਣੀ

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ ਕਿ ਡੀ.ਜੇ.ਤੇ ਚੱਕਵੇਂ ਗੀਤ ਵੱਜ ਰਹੇ ਆ।ਕਿੰਨਾਂ ਮਾਹੌਲ ਬਦਲ ਗਿਆ,ਸੁਣਿਆ ਸੀ ਕਿ ਪਹਿਲਾਂ ਪਿੰਡ ਚ ਮਰੇ ਦਾ ਮਹੀਨਿਆਂ ਤੱਕ ਸੋਗ ਚਲਦਾ ਸੀ,ਤੇ ਅੱਜ ਸਿਰਫ ਕੁੱਝ ਕੁ ਘੰਟੇ।ਲੋਕ ਇੰਨੇਂ ਅਗਾਂਹਵਧੂ ਹੋ ਗਏ ਯਕੀਨ ਨਹੀਂ ਹੁੰਦਾ।ਪਰ ਰਾਜਨੀਤਿਕਾਂ ਦੀ ਚਾਪਲੂਸੀ ਕਰਨ ਵੇਲੇ ਲੱਗਦਾ ਕਿ ਨਹੀਂ ਲੋਕ ਸਮੇਂ ਦੀ ਚਾਲ ਨਾਲ ਨਹੀਂ ਬਦਲੇ,ਮਾਨਸਿਕਤਾ ਹੀ ਛੋਟੀ ਹੋਈ ਪਈ ਏ।ਵਰਨਾ ਕਿਸੇ ਸ਼ਰੀਕ ਦੇ ਬਲਦੇ ਸਿਵੇ ਲਾਗੇ ਢੋਲ ਕੋਈ ਬੇ-ਗੈਰਤ ਹੀ ਵਜਾ ਸਕਦਾ।ਮੰਨਦੇ ਆਂ ਕਿ ਸਮੇਂ ਅੱਗੇ ਕਿਸੇ ਦੀ ਨਹੀਂ ਚਲਦੀ,ਪਰ ਇਨਸਾਨੀ ਕਦਰਾਂ-ਕੀਮਤਾਂ ਤੇ ਆਪਸੀ ਵਿਸ਼ਵਾਸ ਨੂੰ ਕਾਇਮ ਜਰੂਰ ਰੱਖਿਆ ਜਾ ਸਕਦਾ।ਇਹੀ ਛੋਟੀਆਂ-ਛੋਟੀਆਂ ਗੱਲਾਂ ਉਹਨਾਂ ਮਸਲਿਆਂ ਦਾ ਹੱਲ ਨੇ ਜਿੰਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਅਣਖਾਂ ਗਹਿਣੇ ਰੱਖ ਕੇ ਲੀਡਰਾਂ ਦੇ ਤਲੇ ਚੱਟਦੇ ਆਂ। ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ, ਸੱਜਣਾਂ ਵੀ ਤੁਰ ਜਾਣਾ। ਮਿੱਟੀਏ,ਵਾ ਲੱਗਿਆਂ ਉੱਡ ਜਾਣਾ।ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ...

ਭਗਤ ਸਿੰਘ ਵੈਲੀ ਜਾਂ ਕਾਤਲ ਨਹੀਂ... ਸਗੋਂ ਚੇਤੰਨ ਨੌਜਵਾਨ ਸੀ

ਭਗਤ ਸਿੰਘ ਕੁੰਢੀਆਂ ਮੁੱਛਾਂ  ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਹੀ ਨਾਂ ਨਹੀਂ ਸੀ। ਭਗਤ ਸਿੰਘ ਸਿਰ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰਾਂ ਵਾਂਗ ਨਜਰੀਂ ਪੈਂਦਾ ਨੌਜਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸ਼ਾਲ ਸੋਚ ਦਾ ਨਾਂ ਹੈ... ਉਸ ਵਿਸ਼ਾਲ ਫਲਸਫੇ ਦਾ ਨਾਂ ਹੈ ਜਿਸਦੇ ਆਮ ਜਨਜੀਵਨ 'ਤੇ ਲਾਗੂ ਹੋਣ ਨਾਲ ਹਰ ਘਰ ਵਿੱਚ ਖੁਸ਼ਹਾਲੀ ਆ ਸਕਦੀ.....ਸੀ। 'ਸੀ' ਸ਼ਬਦ ਨੂੰ ਇੰਨਾ ਪਿਛਾਂਹ ਕਰਕੇ ਲਿਖਣਾ ਵੀ ਸ਼ਾਇਦ ਧਿਆਨ ਮੰਗਦਾ ਹੋਵੇਗਾ। ਬਿਲਕੁਲ ਸਹੀ ਸੋਚਿਆ ਤੁਸੀਂ..ਕਿਉਂਕਿ ਭਗਤ ਸਿੰਘ ਦੀ ਸੋਚ ਹੀ ਅਜਿਹੀ ਸੀ ਕਿ ਉਸਦੇ ਵਿਚਾਰਾਂ ਨੂੰ ਹੁਣ ਤੱਕ ਜੇ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਗਿਆ ਹੁੰਦਾ ਤਾਂ ਇਸ ਤ੍ਰੇੜਾਂ ਖਾਧੇ, ਭੁੱਖਮਰੀ ਦੇ ਮਾਰੇ, ਤੰਗੀਆਂ ਤੁਰਸੀਆਂ ਦੇ ਝੰਬੇ ਸਮਾਜ ਵਿੱਚ ਸਮਾਜਿਕ ਨਾ-ਬਰਾਬਰੀ ਹਰਗਿਜ ਨਹੀਂ ਸੀ ਰਹਿਣੀ। ਭਗਤ ਸਿੰਘ ਨੂੰ ਫਾਂਸੀ ਟੰਗ ਕੇ ਬੇਸ਼ੱਕ ਸਰਮਾਏਦਾਰਾਂ ਦਾ ਲਾਣਾ ਕੱਛਾਂ ਵਜਾ ਰਿਹਾ ਹੋਵੇ ਪਰ ਉਹ ਅਣਜਾਣ ਕੀ ਜਾਨਣ ਕਿ ਬਚਪਨ ਵਿੱਚ 'ਦਮੂਖਾਂ'  ਬੀਜਣ ਵਾਲਾ ਭਗਤ ਸਿੰਘ ਆਪਣੀ ਸ਼ਹਾਦਤ ਤੱਕ ਇੰਨੇ ਕੁ 'ਦਿਮਾਗ' ਬੀਜ ਗਿਆ ਹੈ ਜੋ ਉਸ ਦੀ ਸੋਚ ਨੂੰ ਕਦਮ ਦਰ ਕਦਮ ਅੱਗੇ ਲਿਜਾਣ ਦੇ ਉਪਰਾਲੇ ਕਰਦੇ ਰਹਿਣਗੇ। ਭਗਤ ਸਿੰਘ ਨੂੰ ਸਿਰਫ ਸ਼ਹੀਦ ਸ਼ਬਦ ਦਾ ਰੁਤਬਾ ਦੇ ਕੇ ਹਰ ਸਾਲ ਉਸਦੇ ਬੁੱਤਾਂ 'ਤੇ ਗੇਂਦੇ ਦੇ ਫੁੱਲ ਚੜ੍ਹਾ ਕੇ ਅਖਬਾਰਾਂ ਰਾਹੀਂ ਆਪਣੀ ਬੱਲੇ ਬੱਲੇ ਕਰ...