Skip to main content

ਬੁਰੀ ਹਾਲਤ ਵਿਚ ਜਖਮੀ ਪਰਵਾਸੀ ਮਜਦੂਰ ਨੂੰ ਸਹਾਰਾ ਟੀਮ ਨੇ ਪਹੁੰਚਾਇਆ ਉਸਦੇ ਪਰਿਵਾਰ ਕੋਲ

ਬੀਤੀ ਰਾਤ ਪਿੰਡ ਆਸਾ ਬੁੱਟਰ ਵਿਖੇ ਇਕ ਪਰਵਾਸੀ ਮਜਦੂਰ ਪਿੰਡ ਦੇ ਲੋਕਾਂ ਨੂੰ ਕਾਫੀ ਬੁਰੀ ਹਾਲਤ ਵਿਚ ਨਜਰ ਆਇਆ |  ਕਰੀਬ ਰਾਤ 9  ਵਜੇ ਦਾ ਸਮਾਂ ਸੀ  | ਇਹ ਮਜਦੂਰ ਆਦਮੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਇਸ ਨੇ ਪਿੰਡ ਭੁੱਟੀਵਾਲਾ ਦੇ ਇਕ ਭੱਠੇ ਤੇ ਜਾਣਾ ਸੀ | ਇਸ ਮਜਦੂਰ ਆਦਮੀ ਦੇ ਸਿਰਫ ਪੈੰਟ ਤੇ ਸ਼ਰਟ ਪਾਈ ਹੋਈ ਸੀ ਤੇ ਸਿਰ ਤੇ ਟੋਪੀ ਲਈ ਸੀ | ਕੜਾਕੇ ਦੀ ਕੋਰੇ ਦੀ ਸਰਦੀ ਨਾਲ ਇਸਦਾ ਹਾਲ ਕਾਫੀ ਬੁਰਾ ਸੀ , ਕੁਤਿਆਂ ਦੇ ਹਮਲੇ ਨਾਲ ਉਸਦੇ ਕਾਫੀ ਸੱਟਾਂ ਲੱਗ ਚੁਕੀਆਂ ਸਨ | ਜਿਵੇਂ ਹੀ ਇਹ ਆਦਮੀ ਪਿੰਡ ਦੇ ਕੁਝ ਬੰਦਿਆ ਦੀ ਨਿਗਾਹ ਲੱਗਿਆ ਤਾਂ ਉਹਨਾ  ਬੰਦਿਆ ਨੇ ਉਸਨੂੰ ਅੱਗ ਬਾਲ ਕੇ ਸੇਕ ਦਿਵਾਇਆ ਤੇ ਨਾਮ ਪਤਾ ਜਾਨਣ ਦੀ ਕੋਸ਼ਿਸ਼ ਕੀਤੀ | ਪਰ ਜਿਆਦਾ ਜਾਣਕਾਰੀ ਉਹ ਨਾਂ ਦੇ ਸਕਿਆ ਤੇ ਵੇਖਦੇ ਵੇਖਦੇ ਕਾਫੀ ਲੋਕ ਉਸ ਕੋਲ ਇਕੱਠੇ ਹੋ ਗਏ | ਇੰਨੇ ਨੂੰ ਪਿੰਡ ਦੇ ਬੰਦਿਆ ਵੱਲੋ ਸਹਾਰਾ ਟੀਮ ਨਾਲ ਸੰਪਰਕ ਕੀਤਾ ਗਿਆ | ਸਹਾਰਾ ਦੀ ਟੀਮ ਤੁਰੰਤ ਹਰਕਤ ਵਿੱਚ ਆਈ ਤੇ ਮੌਕੇ ਵਾਲੀ ਜਗਾ ਤੇ ਪਹੁੰਚ ਕੇ ਸਾਰੀ ਜਾਣਕਾਰੀ ਹਾਸਲ ਕਰਨ ਤੇ ਪਤਾ ਲੱਗਾ ਕੇ ਉਕਤ ਮਜਦੂਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਪਿੰਡ  ਭੁੱਟੀਵਾਲਾ ਦੇ ਇੱਕ ਭੱਠੇ ਉਪਰ ਕੰਮ ਵਾਸਤੇ ਆਇਆ ਸੀ ਅਤੇ ਉਹ ਪਹਿਲੀ ਵਾਰ ਪੰਜਾਬ ਆਇਆ ਸੀ | ਤੇ ਰਸਤਾ ਭਟਕਣ ਕਰਨ ਅਤੇ ਸਰਦੀ ਤੇ ਕੁੱਤਿਆਂ ਦੀ ਵਜਾ ਕਾਰਨ ਘਬਰਾਇਆ ਹੋਇਆ ਸੀ | ਸਹਾਰਾ ਟੀਮ ਵੱਲੋ ਤਰਨਜੀਤ  ਸਿੰਘ ( ਚੇਅਰਮੈਨ ),ਲਖਵੀਰ ਸਿੰਘ (ਪ੍ਰਧਾਨ), ਤੇ ਗੁਰਤੇਜ ਸਿੰਘ (ਉੱਪ ਪ੍ਰਧਾਨ ) ਨੇ ਸਹਾਰਾ ਦੀ ਗੱਡੀ ਵਿਚ ਬਿਠਾ ਕੇ ਉਕਤ ਮਜਦੂਰ ਨੂੰ  ਡਾਕਟਰੀ ਉਪਚਾਰ ਦੇਣ ਤੋਂ ਬਾਅਦ ਭੁੱਟੀਵਾਲਾ ਦੇ ਭੱਠੇ ਤੇ ਪਹੁੰਚਾਇਆ | ਉਸ ਭੱਠੇ ਦੇ ਮਜਦੂਰ ਉਕਤ ਮਜਦੂਰ ਦੀ ਕਾਫੀ ਪਿੰਡਾ ਵਿਚ ਭਾਲ ਕਰ ਰਹੇ ਸੀ | ਪਰ ਜਦ ਸਹਾਰਾ ਟੀਮ ਵੱਲੋ ਉਕਤ ਮਜਦੂਰ ਨੂੰ ਉਸਦੇ ਜਾਨਣ ਵਾਲਿਆ ਤੱਕ ਪਹੁੰਚਾਇਆ ਗਿਆ ਤਾਂ ਉਹਨਾ ਦੀ ਖੁਸ਼ੀ ਦਾ ਠਿਕਾਨਾ ਨਾ ਰਿਹਾ ਤੇ ਸਾਰੇ ਭੱਠਾ ਮਜਦੂਰਾਂ ਤੇ ਉਸ ਮਜਦੂਰ ਨੇ ਸਹਾਰਾ ਜਨ ਸੇਵਾ ਸੋਸਾਇਟੀ ਆਸਾ ਬੁੱਟਰ ਦਾ ਤਹਿ ਦਿਲ ਤੋਂ ਧਨਵਾਦ ਕੀਤਾ ਤੇ ਕਿਹਾ ਕਿ ਜੇ ਉਹ ਸਾਡੀ ਮਦਦ ਨਾਂ ਕਰਦੇ ਤਾਂ ਇਸ ਹਾਲਤ ਵਿਚ ਸਾਡੇ ਬੰਦੇ ਦੀ ਮੌਤ ਵੀ ਹੋ ਸਕਦੀ ਸੀ | ਭੱਠਾ ਮਜਦੂਰਾਂ ਵੱਲੋ ਜਬਰਦਸਤੀ ਸਹਾਰਾ ਟੀਮ ਨੂੰ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਸਹਾਰਾ ਟੀਮ ਵੱਲੋ ਇਸ ਕੰਮ ਨੂੰ ਆਪਣਾ ਫਰਜ ਦੱਸਦੇ ਹੋਏ ਕੋਈ ਵੀ ਪੈਸਾ ਨਾਂ ਲੈਣ ਤੋਂ ਸਾਫ਼ ਮਨਾ ਕਰ ਦਿੱਤਾ ਗਿਆ | 

Popular posts from this blog

ਸੇਜਲ ਅੱਖਾਂ ਨਾਲ ਗ੍ਰੰਥੀ ਬਾਬਾ ਗੁਰਮੀਤ ਸਿੰਘ ਦੀ ਪਿੰਡ ਵਿੱਚੋਂ ਵਿਦਾਈ

ਪਿੰਡ ਦੇ ਲੋਕ ਸਵੇਰ ਤੋਂ ਹੀ ਬਾਬਾ ਗੁਰਮੀਤ ਸਿੰਘ ਨੂੰ ਮਿਲਣ ਵਾਸਤੇ ਆਉਂਦੇ ਰਹੇ  20-03-2003 ਤੋਂ ਗਰੰਥੀ ਸੇਵਾਦਾਰ ਦੀ ਸੇਵਾ ਨਿਭਾ ਰਹੇ ਸਨ | ਲਗਭਗ 11  ਸਾਲ ਸਭ  ਤੋਂ  ਵੱਧ ਸਮਾਂ ਸੇਵਾ ਨਿਭਾਈ  ਲਖਵੀਰ ਸਿੰਘ / 1 ਜੁਲਾਈ / ਅੱਜ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸੇਵਾਦਾਰ ਬਾਬਾ ਗੁਰਮੀਤ ਸਿੰਘ ਵਿਚਾਲੇ ਵਿਵਾਦ ਬਾਬਾ ਗੁਰਮੀਤ ਸਿੰਘ ਦੀ ਵਿਦਾਈ ਨਾਲ ਸਿਰੇ ਲੱਗਾ | ਇਹ ਵਿਵਾਦ ਪ੍ਰਬੰਧਕ ਕਮੇਟੀ ਦੇ ਕੁਝ ਫੈਸਲਿਆ ਨੂੰ ਲੈ ਕੇ ਉਠਿਆ ਸੀ | ਜਿਸ ਤੇ ਗਰੰਥੀ ਸੇਵਾਦਾਰ ਨੇ ਕਿੰਤੂ ਕੀਤਾ ਸੀ , ਇੱਕ ਮਹੀਨਾ ਪਹਿਲਾਂ ਬਾਬਾ ਗੁਰਮੀਤ ਸਿੰਘ ਨੇ ਕਮੇਟੀ ਨੂੰ  ਅਪੀਲ ਕੀਤੀ ਸੀ ਕਿ ਕਮੇਟੀ ਆਪਣਾ ਇੱਕ ਮਤਾ ਲਾਗੂ ਨਾਂ ਕਰੇ ਜਿਸ ਨਾਲ ਉਹਨਾ ਦਾ ਗੁਜਾਰਾ ਪ੍ਰਭਾਵਤ ਹੁੰਦਾ ਹੈ , ਇਸ ਮੁੱਦੇ ਤੇ ਇਸ ਮਹੀਨੇ ਦੀ ਸੰਗਰਾਂਦ ਨੂੰ ਪਿੰਡ ਦੇ ਵੱਖ ਵੱਖ ਧੜਿਆਂ ਵਿੱਚ ਤਕਰਾਰ ਬਾਜੀ ਵੀ ਹੋਈ ਸੀ , ਅਗਲੇ ਦਿਨ ਪੰਚਾਇਤ ਤੇ ਪਿੰਡ ਵਾਸੀਆਂ ਅਤੇ ਕਮੇਟੀ ਦੀ ਭਰਵੀ ਸਭਾ ਗੁਰੂਦਵਾਰਾ ਸਾਹਿਬ ਵਿੱਚ ਕੀਤੀ ਗਈ ਸੀ , ਪਿੰਡ ਦੇ ਜਿਆਦਾ ਤਰ ਲੋਕ ਉਸ ਦਿਨ ਬਾਬਾ ਗੁਰਮੀਤ ਸਿੰਘ ਦੇ ਹੱਕ ਵਿੱਚ ਬੋਲੇ ਸਨ ਜਿਸ ਨਾਲ ਇੱਕ ਵੱਡਾ ਵਿਵਾਦ ਸਾਹਮਣੇ ਆ ਗਿਆ ਸੀ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਲੋਕਾਂ ਦਾ ਵਤੀਰਾ ਵੇਖਦੇ ਹੋਏ ਸਮੂਹਿਕ ਰੂਪ ਵਿੱਚ ਅਸਤੀਫਾ ਸਰਪੰਚ ਸ੍ਰ. ਇਕਬਾਲ ਸਿੰਘ ਨੂੰ ਸੌੰਪ ਦਿੱਤਾ ਸੀ ...

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ : ਗੁਰਲਾਲ ਸਿੰਘ ਕਾਉਣੀ

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ ਕਿ ਡੀ.ਜੇ.ਤੇ ਚੱਕਵੇਂ ਗੀਤ ਵੱਜ ਰਹੇ ਆ।ਕਿੰਨਾਂ ਮਾਹੌਲ ਬਦਲ ਗਿਆ,ਸੁਣਿਆ ਸੀ ਕਿ ਪਹਿਲਾਂ ਪਿੰਡ ਚ ਮਰੇ ਦਾ ਮਹੀਨਿਆਂ ਤੱਕ ਸੋਗ ਚਲਦਾ ਸੀ,ਤੇ ਅੱਜ ਸਿਰਫ ਕੁੱਝ ਕੁ ਘੰਟੇ।ਲੋਕ ਇੰਨੇਂ ਅਗਾਂਹਵਧੂ ਹੋ ਗਏ ਯਕੀਨ ਨਹੀਂ ਹੁੰਦਾ।ਪਰ ਰਾਜਨੀਤਿਕਾਂ ਦੀ ਚਾਪਲੂਸੀ ਕਰਨ ਵੇਲੇ ਲੱਗਦਾ ਕਿ ਨਹੀਂ ਲੋਕ ਸਮੇਂ ਦੀ ਚਾਲ ਨਾਲ ਨਹੀਂ ਬਦਲੇ,ਮਾਨਸਿਕਤਾ ਹੀ ਛੋਟੀ ਹੋਈ ਪਈ ਏ।ਵਰਨਾ ਕਿਸੇ ਸ਼ਰੀਕ ਦੇ ਬਲਦੇ ਸਿਵੇ ਲਾਗੇ ਢੋਲ ਕੋਈ ਬੇ-ਗੈਰਤ ਹੀ ਵਜਾ ਸਕਦਾ।ਮੰਨਦੇ ਆਂ ਕਿ ਸਮੇਂ ਅੱਗੇ ਕਿਸੇ ਦੀ ਨਹੀਂ ਚਲਦੀ,ਪਰ ਇਨਸਾਨੀ ਕਦਰਾਂ-ਕੀਮਤਾਂ ਤੇ ਆਪਸੀ ਵਿਸ਼ਵਾਸ ਨੂੰ ਕਾਇਮ ਜਰੂਰ ਰੱਖਿਆ ਜਾ ਸਕਦਾ।ਇਹੀ ਛੋਟੀਆਂ-ਛੋਟੀਆਂ ਗੱਲਾਂ ਉਹਨਾਂ ਮਸਲਿਆਂ ਦਾ ਹੱਲ ਨੇ ਜਿੰਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਅਣਖਾਂ ਗਹਿਣੇ ਰੱਖ ਕੇ ਲੀਡਰਾਂ ਦੇ ਤਲੇ ਚੱਟਦੇ ਆਂ। ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ, ਸੱਜਣਾਂ ਵੀ ਤੁਰ ਜਾਣਾ। ਮਿੱਟੀਏ,ਵਾ ਲੱਗਿਆਂ ਉੱਡ ਜਾਣਾ।ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ...

ਸ਼ਹੀਦਾਂ ਦਾ ਸਨਮਾਨ ਕਰਨਾ ਭੁੱਲੇ ਅੰਨਾ ਹਜ਼ਾਰੇ

ਕਪੂਰਥਲਾ- ਅੰਨਾ ਹਜ਼ਾਰੇ ਆਪਣੀ ਪੰਜਾਬ ਫੇਰੀ 'ਤੇ ਹਨ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ 'ਚ ਜਲਿਆਂਵਾਲਾ ਬਾਗ 'ਚ ਸ਼ਹੀਦੀ ਸਮਾਰਕ 'ਤੇ ਜਾ ਕੇ ਆਪਣੀ ਜਨਤੰਤਰ ਯਾਤਰਾ ਦੀ ਸ਼ੁਰੂਆਤ ਕੀਤੀ, ਉਥੇ ਐਤਵਾਰ ਨੂੰ ਜਦੋਂ ਉਹ ਕਪੂਰਥਲਾ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਕਪੂਰਥਲਾ 'ਚ ਅੰਨਾ ਹਜ਼ਾਰੇ ਦੀ ਰੈਲੀ ਦਾ ਆਯੋਜਨ ਸ਼ਹੀਦ ਭਗਤ ਸਿੰਘ ਕਲੱਬ ਨੇ ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ 'ਚ ਕੀਤਾ ਜਿੱਥੇ ਭਗਤ ਸਿੰਘ ਦਾ ਇਕ ਬੁੱਤ ਵੀ ਬਣਾਇਆ ਗਿਆ ਹੈ। ਕਲੱਬ ਮੈਂਬਰਾਂ ਨੂੰ ਉਮੀਦ ਸੀ ਕਿ ਅੰਨਾ ਹਜ਼ਾਰੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਨਮਾਨ ਦੇਣ ਲਈ ਫੁੱਲ ਮਾਲਾ ਭੇਂਟ ਕਰਨਗੇ ਪਰ ਸ਼ਹੀਦਾਂ ਦੇ ਨਾਂ 'ਤੇ ਜਨਤੰਤਰ ਯਾਤਰਾ ਸ਼ੁਰੂ ਕਰਨ ਵਾਲੇ ਅੰਨਾ ਹਜ਼ਾਰੇ ਅਤੇ ਉਨ੍ਹਾਂ ਦੇ ਸਾਥੀ ਜਨਰਲ ਵੀ. ਕੇ. ਸਿੰਘ ਕੁਝ ਕਿਲੋਮੀਟਰ ਆਉਂਦੇ ਹੀ ਸ਼ਹੀਦਾਂ ਨੂੰ ਸਨਮਾਨ ਦੇਣਾ ਭੁੱਲ ਗਏ ਅਤੇ ਉਕਤ ਬੁੱਤ 'ਤੇ ਮਾਲਾ ਭੇਂਟ ਕਰਨ ਲਈ ਆਪਣੀ ਵਿਸ਼ੇਸ਼ ਕਿਸਮ ਦੀ ਜਨਤੰਤਰ ਯਾਤਰਾ ਗੱਡੀ ਤੋਂ ਹੇਠਾਂ ਤੱਕ ਨਹੀਂ ਉਤਰੇ ਪਰ ਆਪਣੇ ਭਾਸ਼ਣ 'ਚ ਜ਼ੋਰ-ਸ਼ੋਰ ਨਾਲ ਸ਼ਹੀਦਾਂ ਦਾ ਅਤੇ ਖਾਸ ਤੌਰ 'ਤੇ ਭਗਤ ਸਿੰਘ ਦਾ ਗੁਣਗਾਣ ਕਰਦੇ ਰਹੇ।  ਦੂਜੇ ਪਾਸੇ ਜਿੱਥੇ ਅੰਨਾ ਹਜ਼ਾਰੇ ਦੀ ਰੈਲੀ ਚੱਲ ਰਹੀ ਸੀ ਉਸੇ ਪਾਸੇ ਲਗਭਗ 10 ਫੁੱਟ ਦੀ ਦੂਰੀ 'ਤੇ ਸ਼ਰਾਬ ਦਾ ਠੇਕਾ ਚੱਲ ਰਿਹਾ ਸੀ ਅਤੇ ਲੋਕ ਬੜੇ ਮਜ਼ੇ ਨਾਲ ਉ...