ਲਖਵੀਰ ਸਿੰਘ ਬੁੱਟਰ / ਸਹਾਰਾ ਜਨ ਸੇਵਾ ਸੁਸਾਇਟੀ ਵੱਲੋਂ ਪਿੰਡ ਆਸਾ ਬੁੱਟਰ ਵਿਚ ਅਵਾਰਾ ਪਸ਼ੂਆਂ ਨੂੰ ਵੱਖ ਵੱਖ ਬਿਮਾਰੀਆਂ ਦੀ ਰੋਕਥਾਮ ਵਾਸਤੇ ਟੀਕੇ ਲਗਾਏ ਗਏ | ਇਹਨਾ ਅਵਾਰਾ ਪਸ਼ੂਆਂ ਤੋਂ ਲੋਕਾਂ ਦੇ ਪਾਲਤੂ ਪਸ਼ੂਆਂ ਨੂੰ ਬਿਮਾਰੀਆਂ ਲਗ ਜਾਂਦੀਆਂ ਹਨ | ਜਿਸ ਕਰਕੇ ਸਹਾਰਾ ਵੱਲੋਂ ਇਹਨਾ ਪਸ਼ੂਆਂ ਦੇ ਟੀਕੇ ਲਗਵਾਏ ਗਏ | ਇਥੇ ਇਹ ਵੀ ਜਿਕਰ ਯੋਗ ਹੈ ਕਿ ਪਿਸ਼੍ਲੇ ਸਾਲ ਵੀ ਆਸਾ ਬੁੱਟਰ ਵਿਚ ਬਹੁਤ ਸਾਰੇ ਅਵਾਰਾ ਪਸ਼ੁ ਹਲਕਾ ਦੀ ਬਿਮਾਰੀ ਦਾ ਸ਼ਿਕਾਰ ਹੋਏ ਸਨ | ਜਿਸ ਨਾਲ ਲੋਕਾਂ ਦੇ ਪਾਲਤੂ ਪਸ਼ੂ ਵੀ ਇਸ ਦੀ ਲਪੇਟ ਚ ਆ ਗਏ ਸਨ | ਪਿੰਡ ਵਾਸੀਆਂ ਵੱਲੋਂ ਇਸ ਕੰਮ ਦੀ ਬਹੁਤ ਸ਼ਲਾਗਾ ਕੀਤੀ ਗਈ | ਆਉਣ ਵਾਲੇ ਦਿਨਾ ਵਿਚ ਅਵਾਰਾ ਕੁਤਿਆਂ ਦੇ ਵੀ ਟੀਕੇ ਲਗਾਏ ਜਾਣਗੇ | ਇਸ ਮੌਕੇ ਲਖਵੀਰ ਸਿੰਘ , ਤਰਨਜੀਤ ਸਿੰਘ , ਡਾ.ਗੁਰਤੇਜ ਸਿੰਘ , ਕੁਲਦੀਪ ਸਿੰਘ , ਗੁਰਮੀਤ ਸਿੰਘ ਆਦਿ ਹਾਜਰ ਸਨ |
ਪਿੰਡ ਦੇ ਲੋਕ ਸਵੇਰ ਤੋਂ ਹੀ ਬਾਬਾ ਗੁਰਮੀਤ ਸਿੰਘ ਨੂੰ ਮਿਲਣ ਵਾਸਤੇ ਆਉਂਦੇ ਰਹੇ 20-03-2003 ਤੋਂ ਗਰੰਥੀ ਸੇਵਾਦਾਰ ਦੀ ਸੇਵਾ ਨਿਭਾ ਰਹੇ ਸਨ | ਲਗਭਗ 11 ਸਾਲ ਸਭ ਤੋਂ ਵੱਧ ਸਮਾਂ ਸੇਵਾ ਨਿਭਾਈ ਲਖਵੀਰ ਸਿੰਘ / 1 ਜੁਲਾਈ / ਅੱਜ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸੇਵਾਦਾਰ ਬਾਬਾ ਗੁਰਮੀਤ ਸਿੰਘ ਵਿਚਾਲੇ ਵਿਵਾਦ ਬਾਬਾ ਗੁਰਮੀਤ ਸਿੰਘ ਦੀ ਵਿਦਾਈ ਨਾਲ ਸਿਰੇ ਲੱਗਾ | ਇਹ ਵਿਵਾਦ ਪ੍ਰਬੰਧਕ ਕਮੇਟੀ ਦੇ ਕੁਝ ਫੈਸਲਿਆ ਨੂੰ ਲੈ ਕੇ ਉਠਿਆ ਸੀ | ਜਿਸ ਤੇ ਗਰੰਥੀ ਸੇਵਾਦਾਰ ਨੇ ਕਿੰਤੂ ਕੀਤਾ ਸੀ , ਇੱਕ ਮਹੀਨਾ ਪਹਿਲਾਂ ਬਾਬਾ ਗੁਰਮੀਤ ਸਿੰਘ ਨੇ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਕਮੇਟੀ ਆਪਣਾ ਇੱਕ ਮਤਾ ਲਾਗੂ ਨਾਂ ਕਰੇ ਜਿਸ ਨਾਲ ਉਹਨਾ ਦਾ ਗੁਜਾਰਾ ਪ੍ਰਭਾਵਤ ਹੁੰਦਾ ਹੈ , ਇਸ ਮੁੱਦੇ ਤੇ ਇਸ ਮਹੀਨੇ ਦੀ ਸੰਗਰਾਂਦ ਨੂੰ ਪਿੰਡ ਦੇ ਵੱਖ ਵੱਖ ਧੜਿਆਂ ਵਿੱਚ ਤਕਰਾਰ ਬਾਜੀ ਵੀ ਹੋਈ ਸੀ , ਅਗਲੇ ਦਿਨ ਪੰਚਾਇਤ ਤੇ ਪਿੰਡ ਵਾਸੀਆਂ ਅਤੇ ਕਮੇਟੀ ਦੀ ਭਰਵੀ ਸਭਾ ਗੁਰੂਦਵਾਰਾ ਸਾਹਿਬ ਵਿੱਚ ਕੀਤੀ ਗਈ ਸੀ , ਪਿੰਡ ਦੇ ਜਿਆਦਾ ਤਰ ਲੋਕ ਉਸ ਦਿਨ ਬਾਬਾ ਗੁਰਮੀਤ ਸਿੰਘ ਦੇ ਹੱਕ ਵਿੱਚ ਬੋਲੇ ਸਨ ਜਿਸ ਨਾਲ ਇੱਕ ਵੱਡਾ ਵਿਵਾਦ ਸਾਹਮਣੇ ਆ ਗਿਆ ਸੀ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਲੋਕਾਂ ਦਾ ਵਤੀਰਾ ਵੇਖਦੇ ਹੋਏ ਸਮੂਹਿਕ ਰੂਪ ਵਿੱਚ ਅਸਤੀਫਾ ਸਰਪੰਚ ਸ੍ਰ. ਇਕਬਾਲ ਸਿੰਘ ਨੂੰ ਸੌੰਪ ਦਿੱਤਾ ਸੀ ...