Skip to main content

ਸੜਕ ਠੇਕੇਦਾਰਾਂ ਦੀ ਮਨਮਾਨੀ ਤੋਂ ਲੋਕ ਦੁਖੀ

ਲਖਵੀਰ ਸਿੰਘ ਬੁੱਟਰ / 21 ਦਸੰਬਰ / ਪਿੰਡ ਆਸਾ ਬੁੱਟਰ ਦੇ ਨਰਸਰੀ ਵਾਲੇ ਪੁਲ ਜਿਸ ਤੋਂ ਸੂਰੇਵਾਲਾ ਅਤੇ ਗੁੜੀ ਸੰਗਰ ਨੂੰ ਸੜਕ ਨਿਕਲਦੀ ਹੈ ਇਸ ਪੁਲ ਤੇ ਨਵਾ ਪੁਲ ਬਣਨ ਕਾਰਨ ਠੇਕੇਦਾਰ ਵੱਲੋਂ ਨਵੀਂ ਸੜਕ ਦਾ ਟੋਟਾ ਬਣਾਇਆ ਗਿਆ ਸੀ ਪਰ ਇਹਨਾ ਸੜਕ ਦੇ ਠੇਕੇਦਾਰਾਂ ਦੀ ਮਨਮਾਨੀ ਕਾਰਨ ਇਹਨਾ ਦੀ ਕੋਈ ਪੁਸ਼ ਪੜਤਾਲ ਨਾਂ ਹੋਣ ਕਾਰਨ ਇਹ ਸੜਕ ਦਾ ਟੋਟਾ ਬਣਨ   

ਤੋਂ  ਇਕ ਹਫਤੇ ਅੰਦਰ ਹੀ ਟੁੱਟ ਗਿਆ ਹੈ । ਪੁਲ ਤੇ ਸਿਰਫ ਬੱਜਰੀ ਹੀ ਦਿਖਾਈ ਦੇ ਰਹੀ ਹੈ । ਜਿਸ ਦੀ  ਵਜਾ ਨਾਲ ਪਿਸ਼੍ਲੇ ਦੋ ਦਿਨਾ ਵਿੱਚ ਦੋ ਦੁਰਘਟਨਾਵਾ ਹੋ ਚੁੱਕੀਆਂ ਹਨ । ਪਿੰਡ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਤੇ  ਸਹਾਰਾ ਜਨ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਅੱਜ ਪੁਲ ਉੱਪਰ ਸਾਰੀ ਬੱਜਰੀ ਇਕਠੀ ਕਰ ਕੇ ਪਾਸੇ ਸੁੱਟ ਦਿੱਤੀ ਤੇ ਸਰਕਾਰ ਤੋਂ ਮੰਗ ਕੀਤੀ ਕਿ  ਠੇਕੇਦਾਰਾ ਵੱਲੋਂ ਕੀਤੀ ਜਾ ਰਹੀ ਮਨਮਾਨੀ ਦੀ ਜਾਂਚ ਕਰਵਾਈ ਜਾਵੇ ਅਤੇ ਘਟੀਆ ਮਟੀਰਿਯਲ ਪਾ ਕੇ ਸੜਕਾਂ ਦਾ ਕੰਮ ਕਰਨ ਵਾਲੇ ਠੇਕੇਦਾਰਾਂ ਤੇ ਕੜੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ  ਇਕਾਈ ਦੇ ਪ੍ਰਧਾਨ  ਗੁਰਲਾਲ ਬਰਾੜ , ਸੁਖਚੈਨ ਸਿੰਘ ,ਜੀਤ ਸਿੰਘ , ਜਗਸੀਰ ਸਿੰਘ , ਜਗਦੇਵ ਸਿੰਘ , ਸਹਾਰਾ ਜਾਨ ਸੇਵਾ ਸੁਸਾਇਟੀ ਦੇ ਪਰਧਾਨ ਲਖਵੀਰ ਸਿੰਘ ਤੇ ਹੋਰ ਪਿੰਡ ਵਾਸੀ ਮਜੂਦ ਸਨ । 

Popular posts from this blog

ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ  ਪ੍ਰਕਾਸ਼  ਹੋਏ ਸ਼੍ਰੀ ਅਖੰਡ ਪਾਠ ਦੇ  ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ  ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ  | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ  ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ  ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ  ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...

ਭਗਤ ਸਿੰਘ ਵੈਲੀ ਜਾਂ ਕਾਤਲ ਨਹੀਂ... ਸਗੋਂ ਚੇਤੰਨ ਨੌਜਵਾਨ ਸੀ

ਭਗਤ ਸਿੰਘ ਕੁੰਢੀਆਂ ਮੁੱਛਾਂ  ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਹੀ ਨਾਂ ਨਹੀਂ ਸੀ। ਭਗਤ ਸਿੰਘ ਸਿਰ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰਾਂ ਵਾਂਗ ਨਜਰੀਂ ਪੈਂਦਾ ਨੌਜਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸ਼ਾਲ ਸੋਚ ਦਾ ਨਾਂ ਹੈ... ਉਸ ਵਿਸ਼ਾਲ ਫਲਸਫੇ ਦਾ ਨਾਂ ਹੈ ਜਿਸਦੇ ਆਮ ਜਨਜੀਵਨ 'ਤੇ ਲਾਗੂ ਹੋਣ ਨਾਲ ਹਰ ਘਰ ਵਿੱਚ ਖੁਸ਼ਹਾਲੀ ਆ ਸਕਦੀ.....ਸੀ। 'ਸੀ' ਸ਼ਬਦ ਨੂੰ ਇੰਨਾ ਪਿਛਾਂਹ ਕਰਕੇ ਲਿਖਣਾ ਵੀ ਸ਼ਾਇਦ ਧਿਆਨ ਮੰਗਦਾ ਹੋਵੇਗਾ। ਬਿਲਕੁਲ ਸਹੀ ਸੋਚਿਆ ਤੁਸੀਂ..ਕਿਉਂਕਿ ਭਗਤ ਸਿੰਘ ਦੀ ਸੋਚ ਹੀ ਅਜਿਹੀ ਸੀ ਕਿ ਉਸਦੇ ਵਿਚਾਰਾਂ ਨੂੰ ਹੁਣ ਤੱਕ ਜੇ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਗਿਆ ਹੁੰਦਾ ਤਾਂ ਇਸ ਤ੍ਰੇੜਾਂ ਖਾਧੇ, ਭੁੱਖਮਰੀ ਦੇ ਮਾਰੇ, ਤੰਗੀਆਂ ਤੁਰਸੀਆਂ ਦੇ ਝੰਬੇ ਸਮਾਜ ਵਿੱਚ ਸਮਾਜਿਕ ਨਾ-ਬਰਾਬਰੀ ਹਰਗਿਜ ਨਹੀਂ ਸੀ ਰਹਿਣੀ। ਭਗਤ ਸਿੰਘ ਨੂੰ ਫਾਂਸੀ ਟੰਗ ਕੇ ਬੇਸ਼ੱਕ ਸਰਮਾਏਦਾਰਾਂ ਦਾ ਲਾਣਾ ਕੱਛਾਂ ਵਜਾ ਰਿਹਾ ਹੋਵੇ ਪਰ ਉਹ ਅਣਜਾਣ ਕੀ ਜਾਨਣ ਕਿ ਬਚਪਨ ਵਿੱਚ 'ਦਮੂਖਾਂ'  ਬੀਜਣ ਵਾਲਾ ਭਗਤ ਸਿੰਘ ਆਪਣੀ ਸ਼ਹਾਦਤ ਤੱਕ ਇੰਨੇ ਕੁ 'ਦਿਮਾਗ' ਬੀਜ ਗਿਆ ਹੈ ਜੋ ਉਸ ਦੀ ਸੋਚ ਨੂੰ ਕਦਮ ਦਰ ਕਦਮ ਅੱਗੇ ਲਿਜਾਣ ਦੇ ਉਪਰਾਲੇ ਕਰਦੇ ਰਹਿਣਗੇ। ਭਗਤ ਸਿੰਘ ਨੂੰ ਸਿਰਫ ਸ਼ਹੀਦ ਸ਼ਬਦ ਦਾ ਰੁਤਬਾ ਦੇ ਕੇ ਹਰ ਸਾਲ ਉਸਦੇ ਬੁੱਤਾਂ 'ਤੇ ਗੇਂਦੇ ਦੇ ਫੁੱਲ ਚੜ੍ਹਾ ਕੇ ਅਖਬਾਰਾਂ ਰਾਹੀਂ ਆਪਣੀ ਬੱਲੇ ਬੱਲੇ ਕਰ...

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨਸ਼ਿਆਂ ਵਿਰੋਧੀ ਪ੍ਰਦਰਸ਼ਨੀ ਦਾ ਆਯੋਜਨ

ਲਖਵੀਰ ਸਿੰਘ /20 ਜਲਾਈ / ਆਸਾ ਬੁੱਟਰ / ਇਥੋਂ ਥੋੜੀ ਦੂਰ ਸਥਿਤ ਪਿੰਡ ਗੁੜੀ ਸੰਘਰ ਵਿਖੇ ਭਾਈ ਪੰਥ ਪ੍ਰੀਤ ਸਿੰਘ ਖਾਲਸਾ ਦੇ ਦੀਵਾਨ ਮਿਤੀ 19 ਜੁਲਾਈ ਤੋਂ ਸ਼ੁਰੂ ਹਨ ਅਤੇ 21 ਜੁਲਾਈ ਨੂੰ ਇਹ ਧਾਰਮਿਕ ਦੀਵਾਨ ਸਮਾਪਤ ਹੋਣਗੇ | ਇਹਨਾਂ ਧਾਰਮਿਕ ਦੀਵਾਨਾਂ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਦੋਦਾ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਕਾਈ ਪਿੰਡ ਆਸਾ ਬੁੱਟਰ ਨੇ ਸਾਂਝੇ ਤੌਰ ਤੇ ਨਸ਼ਿਆਂ ਦੇ ਖਿਲਾਫ਼ ਇਕ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਹੈ | ਇਸ ਪ੍ਰਦਰਸ਼ਨੀ ਵਿੱਚ ਨਸ਼ਿਆਂ ਦੇ ਮਾਰੂ ਪਰਭਾਵਾਂ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਨਾਅਰੇ ਪ੍ਰਦਰਸ਼ਤ ਕੀਤੇ ਗਏ  ਹਨ | ਲੋਕ ਇਸ ਪ੍ਰਦਰਸ਼ਨੀ ਤੋਂ ਬਹੁਤ ਪ੍ਰਭਾਵਤ ਹੋ ਰਹੇ ਹਨ | ਇਸ ਪ੍ਰਦਰਸ਼ਨੀ ਦੇ ਨਾਲ ਹੀ ਇਹਨਾਂ ਗੁਰਮੁਖਾਂ ਵੱਲੋਂ ਦਸਤਖਤ ਮੁਹਿੰਮ ਵੀ ਸ਼ਰੂ  ਕੀਤੀ ਗਈ  ਹੈ | ਜੋ ਲੋਕ ਇਸ ਪ੍ਰਦਰਸ਼ਨੀ ਤੋਂ ਪ੍ਰਭਾਵਤ ਹੋ ਕੇ ਨਸ਼ੇ ਛਡਣ ਦਾ ਪ੍ਰਣ ਕਰਦੇ ਹਨ ਅਤੇ ਇਸ ਮੁਹਿੰਮ ਨਾਲ ਜੁੜਦੇ ਓਹਨਾ ਦੇ ਦਸਤਖਤ ਕਰਵਾਏ ਜਾਂਦੇ ਹਨ | ਹੁਣ ਤੱਕ ਕਰੀਬ 250 ਲੋਕ ਦਸਤਖਤ ਕਰ ਚੁੱਕੇ ਹਨ | ਇਸ ਪ੍ਰਦਰਸ਼ਨੀ ਵਿੱਚ ਜਗਰੂਪ ਸਿੰਘ ਖਾਲਸਾ ਖੇਤਰ ਸਕੱਤਰ ਦੋਦਾ , ਹਰਜਿੰਦਰ ਸਿੰਘ ਖਾਲਸਾ , ਸੰਦੀਪ ਸਿੰਘ ਖਾਲਸਾ ਅਤੇ ਆਸਾ ਬੁੱਟਰ ਇਕਾਈ ਵੱਲੋਂ ਗੁਰਪ੍ਰੀਤ ਸਿੰਘ , ਜਸਵਿੰਦਰ ਸਿੰਘ ਸੂਰੇਵਾਲਾ , ਪਰਵਿੰਦਰ ਸਿੰਘ ਸੂਰੇਵਾਲਾ , ਪ੍ਰੀਤਮ ਸਿੰਘ ਬਰਾੜ , ਭੁਪਿੰਦਰ ਸਿੰਘ ਸੂਰੇਵਾਲਾ , ਜਗਮੀਤ ਸਿੰਘ ਆਦ...