Skip to main content

ਆਸਾ ਬੁੱਟਰ ਵਿੱਚ ਵੀ ਪਾਣੀ ਦਾ ਪੱਧਰ ਵਧਿਆ , ਪਰ ਹਾਲਾਤ ਕਾਬੂ ਵਿੱਚ

ਲਖਵੀਰ ਸਿੰਘ /19 ਅਗਸਤ / ਪਿਛਲੇ ਇੱਕ ਹਫਤੇ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ  ਪਿੰਡ ਆਸਾ ਬੁੱਟਰ ਵਿੱਚ ਵੀ ਨੀਵੇਂ ਇਲਾਕਿਆ ਵਿੱਚ ਪਾਣੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾਂ ਸ਼ੁਰੂ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਇਸ ਬਾਰਸ਼ ਨਾਲ ਆਸਾ ਬੁੱਟਰ ਦੇ ਆਸ ਪਾਸ ਦੇ ਪਿੰਡਾਂ ਵਿੱਚ ਜਿਆਦਾ ਪਾਣੀ ਆ ਜਾਣ ਕਾਰਨ ਹਾਲਾਤ ਹੜਾਂ ਵਰਗੇ ਹੋਏ ਪਏ ਹਨ | ਪਰ ਆਸਾ ਬੁੱਟਰ ਵਿੱਚ ਨਹਿਰ ਦੇ ਨਾਲ ਵਸਿਆ ਹੋਣ ਕਰਕੇ ਹੋਰਾਂ ਪਿੰਡਾ ਦਾ ਪਾਣੀ ਨਹੀਂ ਪਹੁੰਚਦਾ ਜਿਸ ਕਰਨ ਹੁਣ ਤੱਕ ਆਸਾ ਬੁੱਟਰ ਵਿੱਚ ਪਾਣੀ ਨੂੰ ਲੈ ਕੇ ਜਿਆਦਾ ਚਿੰਤਾ ਵਾਲੀ ਗੱਲ ਨਹੀਂ ਸੀ | ਪਰ ਅੱਜ ਰਾਤ ਹੋਈ ਭਾਰੀ ਬਾਰਸ਼ ਕਾਰਨ ਵੱਡੇ ਛੱਪੜ ਦੇ ਆਸ ਪਾਸ ਲਗਦੇ ਘਰਾਂ ਵਿੱਚ ਪਾਣੀ ਜਾ ਵੜਿਆ | ਅਤੇ ਉੱਪਰੋਂ ਹੋਰ ਹੋ ਬਾਰਸ਼ ਕਾਰਨ ਸਥਿਤੀ ਵਿਗੜਦੀ ਵੇਖ ਪਿੰਡ ਦੇ ਲੋਕਾਂ ਨੇ ਫਿਰਨੀ ਦੀ ਸੜਕ ਭੁੱਲਰ ਰੋਡ ਤੋਂ ਖਿੜਕੀਆਂ ਵਾਲਾ ਰੋਡ ਦੇ ਵਿਚਕਾਰ ਵਾਲੀ ਫਿਰਨੀ ਦੀ ਸੜਕ ਅਮਰ ਸਿੰਘ ਨੰਬਰਦਾਰ ਦੇ ਘਰ ਕੋਲੋਂ ਤੋੜ ਦਿੱਤੀ ਜਿਸ ਨਾਲ ਵੱਡੇ ਛੱਪੜ ਦਾ ਓਵਰਫਲੋ ਹੋਇਆ ਪਾਣੀ ਨਾਲ ਲਗਦੇ ਖੇਤਾਂ ਦੇ ਜਰੀਏ ਕੱਡਣ ਦਾ ਉਪਰਾਲਾ ਕੀਤਾ ਹੈ | ਸੜਕ ਤੋੜਨ ਨਾਲ ਛੱਪੜ ਦਾ ਪਾਣੀ ਧੀਮੀ ਗਤੀ ਨਾਲ ਘਟਨਾ ਸ਼ੁਰੂ ਹੋ ਗਿਆ ਹੈ , ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਜੋ ਦੂਸਰਾ ਛੋਟਾ ਛੱਪੜ ਵਾਟਰ ਵਰਕਸ ਦੇ ਨਾਲ ਹੈ ਉਸ ਦੇ  ਵੀ ਆਸ ਪਾਸ ਦੇ ਘਰਾਂ ਵਿੱਚ ਪਾਣੀ ਪਹਿਲਾਂ ਹੀ ਜਮਾਂ ਹੋਣ ਲੱਗ ਪਿਆ ਸੀ ਪਰ ਦੋ ਦਿਨ ਪਹਿਲਾਂ ਹੀ ਜਸਮੇਲ ਸਿੰਘ ( ਅਕਾਲੀ ) ਜੋ ਇਸ ਵਾਰ ਸਰਪੰਚ ਪਦ ਦੇ ਉਮੀਦਵਾਰ ਵੀ ਸਨ ਉਹਨਾਂ ਨੇ ਆਪਣੇ ਟਰੈਕਟਰ ਲਗਾ ਕੇ ਉਸ ਛੱਪੜ ਦੇ ਪਾਣੀ ਦਾ ਨਿਕਾਸ ਕਰਵਾ ਦਿੱਤਾ ਸੀ | ਪਿੰਡ ਵਾਸੀਆਂ ਨੇ ਉਹਨਾਂ ਦੇ ਇਸ ਉਪਰਾਲੇ ਦੀ ਸ਼ਲਾਗਾ ਕੀਤੀ ਸੀ | 
ਕੁਝ ਹੋਰ ਤਸਵੀਰਾਂ 









Popular posts from this blog

ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ  ਪ੍ਰਕਾਸ਼  ਹੋਏ ਸ਼੍ਰੀ ਅਖੰਡ ਪਾਠ ਦੇ  ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ  ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ  | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ  ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ  ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ  ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ : ਗੁਰਲਾਲ ਸਿੰਘ ਕਾਉਣੀ

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ ਕਿ ਡੀ.ਜੇ.ਤੇ ਚੱਕਵੇਂ ਗੀਤ ਵੱਜ ਰਹੇ ਆ।ਕਿੰਨਾਂ ਮਾਹੌਲ ਬਦਲ ਗਿਆ,ਸੁਣਿਆ ਸੀ ਕਿ ਪਹਿਲਾਂ ਪਿੰਡ ਚ ਮਰੇ ਦਾ ਮਹੀਨਿਆਂ ਤੱਕ ਸੋਗ ਚਲਦਾ ਸੀ,ਤੇ ਅੱਜ ਸਿਰਫ ਕੁੱਝ ਕੁ ਘੰਟੇ।ਲੋਕ ਇੰਨੇਂ ਅਗਾਂਹਵਧੂ ਹੋ ਗਏ ਯਕੀਨ ਨਹੀਂ ਹੁੰਦਾ।ਪਰ ਰਾਜਨੀਤਿਕਾਂ ਦੀ ਚਾਪਲੂਸੀ ਕਰਨ ਵੇਲੇ ਲੱਗਦਾ ਕਿ ਨਹੀਂ ਲੋਕ ਸਮੇਂ ਦੀ ਚਾਲ ਨਾਲ ਨਹੀਂ ਬਦਲੇ,ਮਾਨਸਿਕਤਾ ਹੀ ਛੋਟੀ ਹੋਈ ਪਈ ਏ।ਵਰਨਾ ਕਿਸੇ ਸ਼ਰੀਕ ਦੇ ਬਲਦੇ ਸਿਵੇ ਲਾਗੇ ਢੋਲ ਕੋਈ ਬੇ-ਗੈਰਤ ਹੀ ਵਜਾ ਸਕਦਾ।ਮੰਨਦੇ ਆਂ ਕਿ ਸਮੇਂ ਅੱਗੇ ਕਿਸੇ ਦੀ ਨਹੀਂ ਚਲਦੀ,ਪਰ ਇਨਸਾਨੀ ਕਦਰਾਂ-ਕੀਮਤਾਂ ਤੇ ਆਪਸੀ ਵਿਸ਼ਵਾਸ ਨੂੰ ਕਾਇਮ ਜਰੂਰ ਰੱਖਿਆ ਜਾ ਸਕਦਾ।ਇਹੀ ਛੋਟੀਆਂ-ਛੋਟੀਆਂ ਗੱਲਾਂ ਉਹਨਾਂ ਮਸਲਿਆਂ ਦਾ ਹੱਲ ਨੇ ਜਿੰਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਅਣਖਾਂ ਗਹਿਣੇ ਰੱਖ ਕੇ ਲੀਡਰਾਂ ਦੇ ਤਲੇ ਚੱਟਦੇ ਆਂ। ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ, ਸੱਜਣਾਂ ਵੀ ਤੁਰ ਜਾਣਾ। ਮਿੱਟੀਏ,ਵਾ ਲੱਗਿਆਂ ਉੱਡ ਜਾਣਾ।ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ...

ਭਗਤ ਸਿੰਘ ਵੈਲੀ ਜਾਂ ਕਾਤਲ ਨਹੀਂ... ਸਗੋਂ ਚੇਤੰਨ ਨੌਜਵਾਨ ਸੀ

ਭਗਤ ਸਿੰਘ ਕੁੰਢੀਆਂ ਮੁੱਛਾਂ  ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਹੀ ਨਾਂ ਨਹੀਂ ਸੀ। ਭਗਤ ਸਿੰਘ ਸਿਰ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰਾਂ ਵਾਂਗ ਨਜਰੀਂ ਪੈਂਦਾ ਨੌਜਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸ਼ਾਲ ਸੋਚ ਦਾ ਨਾਂ ਹੈ... ਉਸ ਵਿਸ਼ਾਲ ਫਲਸਫੇ ਦਾ ਨਾਂ ਹੈ ਜਿਸਦੇ ਆਮ ਜਨਜੀਵਨ 'ਤੇ ਲਾਗੂ ਹੋਣ ਨਾਲ ਹਰ ਘਰ ਵਿੱਚ ਖੁਸ਼ਹਾਲੀ ਆ ਸਕਦੀ.....ਸੀ। 'ਸੀ' ਸ਼ਬਦ ਨੂੰ ਇੰਨਾ ਪਿਛਾਂਹ ਕਰਕੇ ਲਿਖਣਾ ਵੀ ਸ਼ਾਇਦ ਧਿਆਨ ਮੰਗਦਾ ਹੋਵੇਗਾ। ਬਿਲਕੁਲ ਸਹੀ ਸੋਚਿਆ ਤੁਸੀਂ..ਕਿਉਂਕਿ ਭਗਤ ਸਿੰਘ ਦੀ ਸੋਚ ਹੀ ਅਜਿਹੀ ਸੀ ਕਿ ਉਸਦੇ ਵਿਚਾਰਾਂ ਨੂੰ ਹੁਣ ਤੱਕ ਜੇ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਗਿਆ ਹੁੰਦਾ ਤਾਂ ਇਸ ਤ੍ਰੇੜਾਂ ਖਾਧੇ, ਭੁੱਖਮਰੀ ਦੇ ਮਾਰੇ, ਤੰਗੀਆਂ ਤੁਰਸੀਆਂ ਦੇ ਝੰਬੇ ਸਮਾਜ ਵਿੱਚ ਸਮਾਜਿਕ ਨਾ-ਬਰਾਬਰੀ ਹਰਗਿਜ ਨਹੀਂ ਸੀ ਰਹਿਣੀ। ਭਗਤ ਸਿੰਘ ਨੂੰ ਫਾਂਸੀ ਟੰਗ ਕੇ ਬੇਸ਼ੱਕ ਸਰਮਾਏਦਾਰਾਂ ਦਾ ਲਾਣਾ ਕੱਛਾਂ ਵਜਾ ਰਿਹਾ ਹੋਵੇ ਪਰ ਉਹ ਅਣਜਾਣ ਕੀ ਜਾਨਣ ਕਿ ਬਚਪਨ ਵਿੱਚ 'ਦਮੂਖਾਂ'  ਬੀਜਣ ਵਾਲਾ ਭਗਤ ਸਿੰਘ ਆਪਣੀ ਸ਼ਹਾਦਤ ਤੱਕ ਇੰਨੇ ਕੁ 'ਦਿਮਾਗ' ਬੀਜ ਗਿਆ ਹੈ ਜੋ ਉਸ ਦੀ ਸੋਚ ਨੂੰ ਕਦਮ ਦਰ ਕਦਮ ਅੱਗੇ ਲਿਜਾਣ ਦੇ ਉਪਰਾਲੇ ਕਰਦੇ ਰਹਿਣਗੇ। ਭਗਤ ਸਿੰਘ ਨੂੰ ਸਿਰਫ ਸ਼ਹੀਦ ਸ਼ਬਦ ਦਾ ਰੁਤਬਾ ਦੇ ਕੇ ਹਰ ਸਾਲ ਉਸਦੇ ਬੁੱਤਾਂ 'ਤੇ ਗੇਂਦੇ ਦੇ ਫੁੱਲ ਚੜ੍ਹਾ ਕੇ ਅਖਬਾਰਾਂ ਰਾਹੀਂ ਆਪਣੀ ਬੱਲੇ ਬੱਲੇ ਕਰ...