Skip to main content

ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਤ ਤੀਸਰਾ ਖੂਨਦਾਨ ਕੈੰਪ ਲਗਾਇਆ


ਸਹਾਰਾ ਜਨ ਸੇਵਾ ਸੁਸਾਇਟੀ ਆਸਾ ਬੁੱਟਰ ਵੱਲੋਂ ਨਹਿਰੂ ਯੁਵਾ ਕੇਂਦਰ ਸ਼੍ਰੀ  ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ ਤੀਸਰਾ ਖੂਨਦਾਨ ਕੈੰਪ ਲਗਾਇਆ ਗਿਆ | ਕੈੰਪ ਦੀ ਸ਼ੁਰੁਆਤ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਪਾਰਕ ਆਸਾ ਬੁੱਟਰ ਵਿਚ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਮੁਖ ਮਹਿਮਾਨ ਅਤੇ ਸੁਸਾਇਟੀ ਦੇ ਮੈਂਬਰਾਂ ਨੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਪ੍ਰਣਾਮ ਕੀਤਾ | ਇਸ ਤੋਂ ਬਾਅਦ ਕੈੰਪ ਦਾ ਰਸਮੀ ਉਦਘਾਟਨ ਸ੍ਰ. ਜਗਜੀਤ ਸਿੰਘ ਮਾਨ ਯੂਥ ਕੋ ਆਰਡੀਨੇਟਰ ਨਹਿਰੂ ਯੁਵਾ ਕੇਂਦਰ ਜਿਲਾ ਮੁਕਤਸਰ ਸਾਹਿਬ ਨੇ ਕੀਤਾ | ਅਤੇ ਉਹਨਾਂ ਨੇ ਸਹਾਰਾ ਜਨ ਸੇਵਾ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਵੱਲੋਂ ਅੱਗੇ ਤੋਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੋਕੇ ਸਹਾਰਾ ਜਨ ਸੇਵਾ ਸੁਸਾਇਟੀ ਦੇ ਪ੍ਰਧਾਨ ਲਖਵੀਰ ਸਿੰਘ ਨੇ ਸੰਬੋਧਨ ਕਰਦੇ ਹੋਏ 
ਕਿਹਾ ਕਿ ਅਸੀਂ ਖੂਨਦਾਨ ਨੂੰ ਮਹਾਨ ਦਾਨ ਸਮਝਦੇ ਹਨ ਪਰ ਸਰਕਾਰ ਵੱਲੋਂ ਖੂਨ ਦੀ ਟੈਸਟ ਫੀਸ ਵਿੱਚ ਕੀਤਾ ਵਾਧਾ ਇੱਕ ਨਿੰਦਣਯੋਗ ਗੱਲ ਹੈ ਤੇ ਅਸੀਂ ਸਰਕਾਰ ਤੋਂ ਇਸ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਾਂ | ਇਸ ਕੈੰਪ ਵਿੱਚ 23  ਵਿਅਕਤੀਆਂ ਨੇ ਖੂਨਦਾਨ ਕੀਤਾ | ਸਾਰੇ ਖੂਨਦਾਨੀਆਂ ਨੂੰ ਸੁਸਾਇਟੀ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸੁਸਾਇਟੀ ਦੇ ਚੇਅਰਮੈਨ ਤਰਨਜੀਤ ਸਿੰਘ , ਜਸਕਰਨ ਸਿੰਘ ਸੰਸਥਾਪਕ , ਮੀਤ ਪ੍ਰਧਾਨ ਗੁਰਤੇਜ ਸਿੰਘ , ਅਮਨਦੀਪ ਸਿੰਘ , ਜਸਵਿੰਦਰ ਸਿੰਘ , ਕੋਮਲਪ੍ਰੀਤ  ਸਿੰਘ , ਮਨਜੀਤ ਸਿੰਘ , ਕੁਲਦੀਪ ਸਿੰਘ , ਸਰਪੰਚ ਇਕਬਾਲ ਸਿੰਘ , ਜਸਮੇਲ ਸਿੰਘ ਅਕਾਲੀ , ਗੁਰਾਂਦਿੱਤਾ ਸਿੰਘ ਬੁੱਟਰ , ਜਗਰੂਪ ਸਿੰਘ ਖਾਲਸਾ , ਜਸਕਰਨ ਸਿੰਘ ਪੰਚ , ਜਗਰੂਪ ਸਿੰਘ ਬਰਾੜ , ਜਸਵਿੰਦਰ ਪਾਸ਼ਾ , ਦਰਸ਼ਨ ਸਿੰਘ ਬੁੱਟਰ ਅਤੇ ਗੁਰਲਾਲ ਬਰਾੜ ਆਦਿ ਹਾਜ਼ਰ ਸਨ |

























Popular posts from this blog

ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ  ਪ੍ਰਕਾਸ਼  ਹੋਏ ਸ਼੍ਰੀ ਅਖੰਡ ਪਾਠ ਦੇ  ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ  ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ  | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ  ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ  ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ  ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...

ਆਸਾ ਬੁੱਟਰ ਦੇ ਆਰ ਓ ਪਲਾਂਟ ਦੀ ਹਾਲਤ ਖਸਤਾ , ਲੋਕਾਂ ਚ ਰੋਸ

ਲਖਵੀਰ ਸਿੰਘ ਬੁੱਟਰ / 15 ਜੁਲਾਈ / ਸਰਕਾਰ ਵੱਲੋਂ ਪੰਜਾਬ ਦੇ ਹਰ ਹਿੱਸੇ ਵਿੱਚ   ਸਾਫ਼ ਪਾਣੀ ਵਾਸਤੇ ਲਗਾਏ ਗਏ ਆਰ ਓ   ਦੀਆਂ ਇਮਾਰਤਾਂ ਤੇ  ਰਾਜ ਨਹੀਂ ਸੇਵਾ ਵਾਲੇ ਬੋਰਡ ਲਗਾ ਕੇ ਸਾਫ਼ ਪਾਣੀ ਦੇਣ ਦਾ ਦਾਅਵਾ  ਕੀਤਾ ਜਾਂਦਾ ਹੈ | ਪਰ ਪਿੰਡ ਆਸਾ ਬੁੱਟਰ ਦਾ ਵਾਟਰ ਆਰ ਓ ਪਲਾਂਟ ਬੇ ਹੱਦ ਬੀਮਾਰ ਤੇ ਖਸਤਾ ਹਾਲ ਹੋ ਚੁੱਕਾ ਹੈ | ਇਸ ਆਰ ਓ ਪਲਾਂਟ ਤੋਂ ਨਾਂਦੀ ਪ੍ਰੋਜੇਕਟ ਵਾਲੇ ਕਰੀਬ ਵੀਹ ਹਜਾਰ ਤੋਂ ਉੱਪਰ ਆਮਦਨ ਇਕਠੀ ਕਰਦੇ ਹਨ | ਪਰ ਜੇ ਆਰ ਓ ਪਲਾਂਟ ਦੇ ਅੰਦਰ ਦਾ ਹਾਲ ਵੇਖੀਏ ਤਾਂ ਸਾਰੀ ਮਸ਼ੀਨਰੀ ਖਸਤਾ ਹਾਲ ਹੈ , ਜਗਾ ਜਗਾ ਤੋਂ ਪਾਣੀ ਲੀਕ ਹੋ ਰਿਹਾ ਹੈ ਤੇ ਕਮਰੇ ਅੰਦਰ ਫਰਸ਼ ਤੇ ਪਾਣੀ ਹੀ ਪਾਣੀ ਨਜਰ ਆਉਂਦਾ ਹੈ | ਹਰ ਆਰ ਓ ਪਲਾਂਟ ਦਾ ਪਾਣੀ ਇੱਕ ਹਫਤੇ ਬਾਅਦ ਪਰਖਿਆ ਜਾਂਦਾ ਹੈ | ਪਰ ਇਥੇ ਹੈਰਾਨੀ ਵਾਲੀ ਗੱਲ ਹੈ ਕੇ ਇੱਕ ਸਾਲ ਹੋ ਜਾਣ ਦੇ ਬਾਅਦ ਵੀ ਪਾਣੀ ਨੂੰ ਟੈਸਟ ਨਹੀਂ ਕੀਤਾ ਗਿਆ | ਆਰ ਦੇ ਬਾਹਰ ਚਿਪਕਾਈ ਗਈ ਟੈਸਟ ਰਿਪੋਰਟ ਦੱਸਦੀ ਹੈ ਕਿ 26/07/2013 ਤੋਂ ਬਾਅਦ ਕਦੇ ਪਾਣੀ ਨੂੰ ਪਰਖਿਆ ਹੀ ਨਹੀਂ ਗਿਆ ਕਿ  ਪਾਣੀ ਦੀ ਸ਼ੁਧਤਾ ਦਾ ਪੈਮਾਨਾ ਸਹੀ ਹੈ ਜਾ ਨਹੀਂ | ਕਈ ਵਾਰ ਪਾਣੀ ਦੇ ਨਰੀਖਣ ਬਾਰੇ ਆਖਿਆ ਵੀ ਜਾ ਚੁੱਕਾ ਹੈ | ਇਸ ਰਿਪੋਰਟ ਵਿਚ ਇਹ ਵੀ ਦਿਖਾਈ ਦਿੰਦਾ ਹੈ ਕਿ  ਇਸ ਰਿਪੋਰਟ ਦੀ ਮਿਆਦ ਇੱਕ ਹਫਤੇ ਦੀ ਹੈ | ਪਾਣੀ ਦੀਆਂ ਪਾਇਪਾਂ ਦੇ ਲੀਕ ਹੋਣ ਕਾਰਨ  ਲੋਕਾਂ ਨੂੰ ਪਾਣੀ ਭਰਨ ਵਿਚ ਬਹੁਤ ਸਮ...

ਭਗਤ ਸਿੰਘ ਵੈਲੀ ਜਾਂ ਕਾਤਲ ਨਹੀਂ... ਸਗੋਂ ਚੇਤੰਨ ਨੌਜਵਾਨ ਸੀ

ਭਗਤ ਸਿੰਘ ਕੁੰਢੀਆਂ ਮੁੱਛਾਂ  ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਹੀ ਨਾਂ ਨਹੀਂ ਸੀ। ਭਗਤ ਸਿੰਘ ਸਿਰ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰਾਂ ਵਾਂਗ ਨਜਰੀਂ ਪੈਂਦਾ ਨੌਜਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸ਼ਾਲ ਸੋਚ ਦਾ ਨਾਂ ਹੈ... ਉਸ ਵਿਸ਼ਾਲ ਫਲਸਫੇ ਦਾ ਨਾਂ ਹੈ ਜਿਸਦੇ ਆਮ ਜਨਜੀਵਨ 'ਤੇ ਲਾਗੂ ਹੋਣ ਨਾਲ ਹਰ ਘਰ ਵਿੱਚ ਖੁਸ਼ਹਾਲੀ ਆ ਸਕਦੀ.....ਸੀ। 'ਸੀ' ਸ਼ਬਦ ਨੂੰ ਇੰਨਾ ਪਿਛਾਂਹ ਕਰਕੇ ਲਿਖਣਾ ਵੀ ਸ਼ਾਇਦ ਧਿਆਨ ਮੰਗਦਾ ਹੋਵੇਗਾ। ਬਿਲਕੁਲ ਸਹੀ ਸੋਚਿਆ ਤੁਸੀਂ..ਕਿਉਂਕਿ ਭਗਤ ਸਿੰਘ ਦੀ ਸੋਚ ਹੀ ਅਜਿਹੀ ਸੀ ਕਿ ਉਸਦੇ ਵਿਚਾਰਾਂ ਨੂੰ ਹੁਣ ਤੱਕ ਜੇ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਗਿਆ ਹੁੰਦਾ ਤਾਂ ਇਸ ਤ੍ਰੇੜਾਂ ਖਾਧੇ, ਭੁੱਖਮਰੀ ਦੇ ਮਾਰੇ, ਤੰਗੀਆਂ ਤੁਰਸੀਆਂ ਦੇ ਝੰਬੇ ਸਮਾਜ ਵਿੱਚ ਸਮਾਜਿਕ ਨਾ-ਬਰਾਬਰੀ ਹਰਗਿਜ ਨਹੀਂ ਸੀ ਰਹਿਣੀ। ਭਗਤ ਸਿੰਘ ਨੂੰ ਫਾਂਸੀ ਟੰਗ ਕੇ ਬੇਸ਼ੱਕ ਸਰਮਾਏਦਾਰਾਂ ਦਾ ਲਾਣਾ ਕੱਛਾਂ ਵਜਾ ਰਿਹਾ ਹੋਵੇ ਪਰ ਉਹ ਅਣਜਾਣ ਕੀ ਜਾਨਣ ਕਿ ਬਚਪਨ ਵਿੱਚ 'ਦਮੂਖਾਂ'  ਬੀਜਣ ਵਾਲਾ ਭਗਤ ਸਿੰਘ ਆਪਣੀ ਸ਼ਹਾਦਤ ਤੱਕ ਇੰਨੇ ਕੁ 'ਦਿਮਾਗ' ਬੀਜ ਗਿਆ ਹੈ ਜੋ ਉਸ ਦੀ ਸੋਚ ਨੂੰ ਕਦਮ ਦਰ ਕਦਮ ਅੱਗੇ ਲਿਜਾਣ ਦੇ ਉਪਰਾਲੇ ਕਰਦੇ ਰਹਿਣਗੇ। ਭਗਤ ਸਿੰਘ ਨੂੰ ਸਿਰਫ ਸ਼ਹੀਦ ਸ਼ਬਦ ਦਾ ਰੁਤਬਾ ਦੇ ਕੇ ਹਰ ਸਾਲ ਉਸਦੇ ਬੁੱਤਾਂ 'ਤੇ ਗੇਂਦੇ ਦੇ ਫੁੱਲ ਚੜ੍ਹਾ ਕੇ ਅਖਬਾਰਾਂ ਰਾਹੀਂ ਆਪਣੀ ਬੱਲੇ ਬੱਲੇ ਕਰ...