
ਸਹਾਰਾ ਜਨ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ
ਅੱਜ ਸਹਾਰਾ ਜਨ ਸੇਵਾ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ |ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਲਖਵੀਰ ਸਿੰਘ ਨੇ ਕੀਤੀ | ਮੀਟਿੰਗ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਉਹਨਾਂ ਨੇ ਕਿਹਾ ਕਿ ਇਹ ਠੀਕ ਹੈ ਕਿ ਸਮਾਜ ਸੇਵੀ ਸੰਸਥਾਂਵਾਂ ਲੋਕਾਂ ਨੂੰ ਆਪਣੇ ਚੌਗਿਰਦੇ ਪ੍ਰਤੀ ਜਾਗਰੂਕ ਕਰ ਹਨ | ਕਈ ਸੰਸਥਾਂਵਾਂ ਵਾਤਾਵਰਨ ਦੀ ਸੰਭਾਲ ਪ੍ਰਤੀ ਬਹੁਤ ਵਧੀਆ ਕੰਮ ਕਰ ਰਹੀਆਂ ਹਨ ਪਰ ਲੋਕਾਂ ਨੂੰ ਵੀ ਆਪਣੇ ਫਰਜ ਨਿਭਾਉਣੇ ਚਾਹੀਦੇ ਹਨ | ਜੇ ਕੋਈ ਸੰਸਥਾ ਕਿਸੇ ਦੇ ਘਰ ਕੋਲ ਬੂਟਾ ਲਗਾ ਦਿੰਦੀ ਹੈ ਤਾਂ ਲੋਕ ਉਸਦੀ ਦੇਖਭਾਲ ਕਰਨ ਦੀ ਬਜਾਏ ਉਸ ਸੰਸਥਾ ਨੂੰ ਸਵਾਲ ਕਰਨ ਲੱਗ ਜਾਂਦੇ ਹਨ ਕਿ ਹੁਣ ਇਸ ਦੀ ਦੇਖਭਾਲ ਕੌਣ ਕਰੂਗਾ | ਕੀ ਇਹ ਸਭ ਲੋਕਾਂ ਲਈ ਨਹੀਂ ਹੈ ਤਾਂ ਫੇਰ ਲੋਕ ਇਸਨੂੰ ਆਪਣਾ ਫਰਜ ਕਿਉਂ ਨਹੀਂ ਸਮਝਦੇ | ਇਸ ਮੌਕੇ ਸੁਸਾਇਟੀ ਨੂੰ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਸ਼ੰਸਾ ਪੱਤਰ ਮਿਲਣ ਤੇ ਉਹਨਾਂ ਸਮੂਹ ਮੈਂਬਰਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਤੇ ਸਾਰੇ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਤੇ ਚੇਅਰਮੈਨ ਤਰਨਜੀਤ ਸਿੰਘ ਬੁੱਟਰ , ਉੱਪ ਪ੍ਰਧਾਨ ਗੁਰਤੇਜ ਸਿੰਘ , ਸਕੱਤਰ ਅਮਨਦੀਪ ਬਰਾੜ , ਲਖਵਿੰਦਰ ਸਿੰਘ ਬੁੱਟਰ ,ਕੋਮ੍ਲਜੀਤ ਸਿੰਘ ਅਤੇ ਮਨਜੀਤ ਸਿੰਘ ਹਜਾਰ ਸਨ |


