Skip to main content

Posts

Showing posts from February, 2014

ਗਰੀਬ ਪਰਿਵਾਰ ਲਈ ਮਦਦ ਦੀ ਗੁਹਾਰ

 ਲਖਵੀਰ ਸਿੰਘ ਬੁੱਟਰ / 26  ਫਰਵਰੀ /ਆਸਾ ਬੁੱਟਰ ਦੇ ਇੱਕ ਮਜਦੂਰ ਘਾਲਾ ਸਿੰਘ ਦਾ ਲੜਕਾ  ਇੱਕ ਹਾਦਸੇ ਵਿਚ ਕੋਮਾ ਵਿੱਚ ਚਲਾ ਗਿਆ ਸੀ | 3 ਮਹੀਨਿਆਂ ਤੋਂ ਜਿਆਦਾ ਸਮੇਂ ਦਾ ਉਸਦਾ ਮਹਿੰਗਾ ਇਲਾਜ ਕਰਵਾ ਚੁੱਕਾ ਪਰਿਵਾਰ ਬਹੁਤ ਮਾੜੇ ਦਿਨਾਂ ਵਿੱਚੋਂ ਲੰਘ ਰਿਹਾ ਹੈ | ਹੁਣ ਤੱਕ ਇਸ ਲੜਕੇ ਦੇ ਇਲਾਜ ਤੇ ਗਰੀਬ ਪਰਿਵਾਰ 3  ਲੱਖ ਤੋਂ ਜਿਆਦਾ ਦਾ ਖਰਚ ਕਰ ਚੁੱਕਾ ਹੈ ਇੱਕ ਵਾਰ ਤਾਂ ਹਸਪਤਾਲਾਂ ਦੇ ਖਰਚਿਆਂ ਤੋਂ ਤੰਗ ਆ ਕੇ ਉਹ ਆਪਣੇ ਬੇਟੇ ਨੂੰ ਘਰ ਲੈ ਆਏ ਸੀ ,,ਪਰ ਕੁਝ ਸਮਾਜ ਸੇਵੀ ਜਥੇਬੰਦੀਆਂ ਤੇ ਲੋਕਾਂ ਦੀ ਮਦਦ ਨਾਲ ਉਹਨਾਂ ਨੇ ਫੇਰ ਆਪਣੇ ਬੇਟੇ ਨੂੰ ਮੁਕਤਸਰ ਵਿਖੇ ਇੱਕ ਪ੍ਰਾਈਵੇਟ ਹਸਪਤਾਲ ਚ ਦਾਖਲ ਕਰਵਾਇਆ ਹੈ | ਜਿੱਥੇ ਉਸ ਦੀ ਸਿਹਤ ਤੇਜੀ ਨਾਲ ਸੁਧਰ ਰਹੀ ਹੈ ,,ਗਰੀਬ ਪਰਿਵਾਰ ਨੂੰ ਇੱਕ ਆਸ ਨਜਰ ਆਈ ਹੈ | ਘਰ ਵਿਚ ਮਾਂ ਬਾਪ ਤੋਂ ਇਲਾਵਾ ਇਸ ਲੜਕੇ ਦੀ ਵੱਡੀ ਭੈਣ ਹੈ | ਪਰਿਵਾਰ ਬੇਹੱਦ ਮਾਲੀ ਤੰਗੀ ਵਿੱਚੋਂ ਗੁਜਰ ਰਿਹਾ ਹੈ ਤੇ ਬੱਚੇ ਦਾ ਇਲਾਜ ਕਰਵਾ ਰਿਹਾ ਹੈ | ਇਸ ਹਸਪਤਾਲ ਦਾ ਬਿੱਲ   ਵੀ ਦਿਨੋ ਦਿਨ ਵਧਦਾ ਜਾ ਰਿਹਾ ਹੈ ,,ਪਰ ਹਸਪਤਾਲ ਵਿਚ ਚੰਗਾ ਇਲਾਜ ਹੁੰਦਾ ਵੇਖ ਤੇ ਬੱਚੇ ਦੀ ਸਿਹਤ ਚ ਸੁਧਾਰ ਹੁੰਦਾ ਵੇਖ ਪਰਿਵਾਰ ਵਾਲੇ ਆਪਣੇ ਘਰ ਦੀ ਜਗਾ ਜੋ ਕਿ ੫ ਮਰਲੇ ਹੈ ਉਸ ਵਾਸਤੇ ਗ੍ਰਾਹਕ ਦੀ ਭਾਲ ਚ ਹਨ | ਘਰ ਵੇਚਣਾ ਉਹਨਾਂ ਦੀ ਮਜਬੂਰੀ ਬਣ ਗਿਆ ਹੈ | ਅਸੀਂ ਸਹਾਰਾ ਜਨ ਸੇਵਾ ਸੁਸਾਇਟੀ ਤੇ ਪੀੜਤ ਪਰਿਵਾਰ ਵੱਲੋਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਪਰਿਵਾਰ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗਰੀਬ ਪਰਿਵਾਰ ਦੀ ਮਦਦ

ਲਖਵੀਰ ਸਿੰਘ ਬੁੱਟਰ /6  ਫਰਵਰੀ 2014 / ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਦੋਦਾ (ਪਿੰਡ ਆਸਾ ਬੁੱਟਰ ) ਦੇ ਕਾਰਕੁੰਨਾਂ ਵੱਲੋ ਲੋੜਵੰਦ ਲੋਕਾਂ ਦੀ ਮਦਦ ਕਰਨ ਵਾਸਤੇ ਮੋਦੀਖਾਨਾ ਨਾਮ ਤੇ ਇੱਕ ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਕੀਮ ਤਹਿਤ  ਇਸ ਸੰਸਥਾ ਦੇ ਮੈਂਬਰ ਆਪਣੀ ਕਿਰਤ ਕਮਾਈ ਦਾ ਦਸਵੰਦ ਆਪਣੀ ਕਮਾਈ ਚੋਂ ਕੱਢ ਕੇ ਲੋੜਵੰਦ ਬੇਸਹਾਰਾ ਲੋਕਾਂ ਦੀ ਭਲਾਈ ਵਾਸਤੇ ਖਰਚ ਕਰਨਗੇ | ਇਸ ਸਕੀਮ ਤਹਿਤ ਹੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਆਸਾ ਬੁੱਟਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਆਸਾ ਬੁੱਟਰ ਦੇ ਗਰੀਬ ਮਜਦੂਰ ਪਰਿਵਾਰ ਦੇ ਲੜਕੇ ਦੀ ਸਹਾਇਤਾ ਵਾਸਤੇ 15000  ਰੁਪੈ ਦੀ ਮਦਦ ਕੀਤੀ | ਆਸਾ ਬੁੱਟਰ ਦੇ ਇੱਕ ਮਜਦੂਰ ਘਾਲਾ ਸਿੰਘ ਦਾ  ਲੜਕੇ ਦਾ ਇੱਕ ਹਾਦਸੇ ਵਿਚ ਕੋਮਾ ਵਿੱਚ ਚਲਾ ਗਿਆ ਸੀ . 2  ਮਹੀਨਿਆਂ ਤੋਂ ਜਿਆਦਾ ਸਮੇਂ ਦਾ ਉਸਦਾ ਮਹਿੰਗਾ ਇਲਾਜ ਕਰਵਾ ਚੁੱਕਾ ਪਰਿਵਾਰ ਬਹੁਤ ਮਾੜੇ ਦਿਨਾਂ ਵਿੱਚੋਂ ਲੰਘ ਰਿਹਾ ਹੈ |  ਲੋੜਵੰਦ ਪਰਿਵਾਰ ਦੇ ਬੱਚੇ ਦੇ ੲਿਲਾਜ ਲਈ 15000/ ਮਾਲੀ ਸਹਾੲਿਤਾ ਕਰਣ ਸਮੇ ਪਰਜੈਕਟ ਕੋਆਡੀਨੇਟ  ਹਰਜਿੰਦਰ ਸਿੰਘ ਅਤੇ ਸੰਦੀਪ ਸਿੰਘ ਆਸਾ ਬੁੱਟਰ. ਪਰਿਵਾਰ ਨਾਲ ਨਜਰ ਆਉਂਦੇ ਹੋਏ  | ਇਸ ਸਮੇਂ ਖੇਤਰ ਦੇ ਆਗੂ ਸ੍ਰ ਜਗਰੂਪ ਸਿੰਘ ਖਾਲਸਾ ਨੇ ਆਪਣੀ ਟੀਮ ਦੇ ਐਨ ਆਰ ਆਈ ਮੈਂਬਰ ਸ੍ਰ ਹਰਮਨਦੀਪ ਸਿੰਘ ਦਾ ਵੀ ਇਸ ਸਕੀਮ ਨੂੰ ਉਲੀਕਣ ਵਾਸਤੇ ਧੰਨਵਾਦ ਕੀਤਾ |  ਸਹਾਰਾ ਜਨ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦ