ਲਖਵੀਰ ਸਿੰਘ /20 ਜਲਾਈ / ਆਸਾ ਬੁੱਟਰ / ਇਥੋਂ ਥੋੜੀ ਦੂਰ ਸਥਿਤ ਪਿੰਡ ਗੁੜੀ ਸੰਘਰ ਵਿਖੇ ਭਾਈ ਪੰਥ ਪ੍ਰੀਤ ਸਿੰਘ ਖਾਲਸਾ ਦੇ ਦੀਵਾਨ ਮਿਤੀ 19 ਜੁਲਾਈ ਤੋਂ ਸ਼ੁਰੂ ਹਨ ਅਤੇ 21 ਜੁਲਾਈ ਨੂੰ ਇਹ ਧਾਰਮਿਕ ਦੀਵਾਨ ਸਮਾਪਤ ਹੋਣਗੇ | ਇਹਨਾਂ ਧਾਰਮਿਕ ਦੀਵਾਨਾਂ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਦੋਦਾ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਕਾਈ ਪਿੰਡ ਆਸਾ ਬੁੱਟਰ ਨੇ ਸਾਂਝੇ ਤੌਰ ਤੇ ਨਸ਼ਿਆਂ ਦੇ ਖਿਲਾਫ਼ ਇਕ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਹੈ | ਇਸ ਪ੍ਰਦਰਸ਼ਨੀ ਵਿੱਚ ਨਸ਼ਿਆਂ ਦੇ ਮਾਰੂ ਪਰਭਾਵਾਂ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਨਾਅਰੇ ਪ੍ਰਦਰਸ਼ਤ ਕੀਤੇ ਗਏ ਹਨ | ਲੋਕ ਇਸ ਪ੍ਰਦਰਸ਼ਨੀ ਤੋਂ ਬਹੁਤ ਪ੍ਰਭਾਵਤ ਹੋ ਰਹੇ ਹਨ | ਇਸ ਪ੍ਰਦਰਸ਼ਨੀ ਦੇ ਨਾਲ ਹੀ ਇਹਨਾਂ ਗੁਰਮੁਖਾਂ ਵੱਲੋਂ ਦਸਤਖਤ ਮੁਹਿੰਮ ਵੀ ਸ਼ਰੂ ਕੀਤੀ ਗਈ ਹੈ | ਜੋ ਲੋਕ ਇਸ ਪ੍ਰਦਰਸ਼ਨੀ ਤੋਂ ਪ੍ਰਭਾਵਤ ਹੋ ਕੇ ਨਸ਼ੇ ਛਡਣ ਦਾ ਪ੍ਰਣ ਕਰਦੇ ਹਨ ਅਤੇ ਇਸ ਮੁਹਿੰਮ ਨਾਲ ਜੁੜਦੇ ਓਹਨਾ ਦੇ ਦਸਤਖਤ ਕਰਵਾਏ ਜਾਂਦੇ ਹਨ | ਹੁਣ ਤੱਕ ਕਰੀਬ 250 ਲੋਕ ਦਸਤਖਤ ਕਰ ਚੁੱਕੇ ਹਨ | ਇਸ ਪ੍ਰਦਰਸ਼ਨੀ ਵਿੱਚ ਜਗਰੂਪ ਸਿੰਘ ਖਾਲਸਾ ਖੇਤਰ ਸਕੱਤਰ ਦੋਦਾ , ਹਰਜਿੰਦਰ ਸਿੰਘ ਖਾਲਸਾ , ਸੰਦੀਪ ਸਿੰਘ ਖਾਲਸਾ ਅਤੇ ਆਸਾ ਬੁੱਟਰ ਇਕਾਈ ਵੱਲੋਂ ਗੁਰਪ੍ਰੀਤ ਸਿੰਘ , ਜਸਵਿੰਦਰ ਸਿੰਘ ਸੂਰੇਵਾਲਾ , ਪਰਵਿੰਦਰ ਸਿੰਘ ਸੂਰੇਵਾਲਾ , ਪ੍ਰੀਤਮ ਸਿੰਘ ਬਰਾੜ , ਭੁਪਿੰਦਰ ਸਿੰਘ ਸੂਰੇਵਾਲਾ , ਜਗਮੀਤ ਸਿੰਘ ਆਦਿ ਗੁਰਮੁਖਾਂ ਨੇ ਯੋਗਦਾਨ ਦਿੱਤਾ |
ਪਿੰਡ ਦੇ ਲੋਕ ਸਵੇਰ ਤੋਂ ਹੀ ਬਾਬਾ ਗੁਰਮੀਤ ਸਿੰਘ ਨੂੰ ਮਿਲਣ ਵਾਸਤੇ ਆਉਂਦੇ ਰਹੇ 20-03-2003 ਤੋਂ ਗਰੰਥੀ ਸੇਵਾਦਾਰ ਦੀ ਸੇਵਾ ਨਿਭਾ ਰਹੇ ਸਨ | ਲਗਭਗ 11 ਸਾਲ ਸਭ ਤੋਂ ਵੱਧ ਸਮਾਂ ਸੇਵਾ ਨਿਭਾਈ ਲਖਵੀਰ ਸਿੰਘ / 1 ਜੁਲਾਈ / ਅੱਜ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸੇਵਾਦਾਰ ਬਾਬਾ ਗੁਰਮੀਤ ਸਿੰਘ ਵਿਚਾਲੇ ਵਿਵਾਦ ਬਾਬਾ ਗੁਰਮੀਤ ਸਿੰਘ ਦੀ ਵਿਦਾਈ ਨਾਲ ਸਿਰੇ ਲੱਗਾ | ਇਹ ਵਿਵਾਦ ਪ੍ਰਬੰਧਕ ਕਮੇਟੀ ਦੇ ਕੁਝ ਫੈਸਲਿਆ ਨੂੰ ਲੈ ਕੇ ਉਠਿਆ ਸੀ | ਜਿਸ ਤੇ ਗਰੰਥੀ ਸੇਵਾਦਾਰ ਨੇ ਕਿੰਤੂ ਕੀਤਾ ਸੀ , ਇੱਕ ਮਹੀਨਾ ਪਹਿਲਾਂ ਬਾਬਾ ਗੁਰਮੀਤ ਸਿੰਘ ਨੇ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਕਮੇਟੀ ਆਪਣਾ ਇੱਕ ਮਤਾ ਲਾਗੂ ਨਾਂ ਕਰੇ ਜਿਸ ਨਾਲ ਉਹਨਾ ਦਾ ਗੁਜਾਰਾ ਪ੍ਰਭਾਵਤ ਹੁੰਦਾ ਹੈ , ਇਸ ਮੁੱਦੇ ਤੇ ਇਸ ਮਹੀਨੇ ਦੀ ਸੰਗਰਾਂਦ ਨੂੰ ਪਿੰਡ ਦੇ ਵੱਖ ਵੱਖ ਧੜਿਆਂ ਵਿੱਚ ਤਕਰਾਰ ਬਾਜੀ ਵੀ ਹੋਈ ਸੀ , ਅਗਲੇ ਦਿਨ ਪੰਚਾਇਤ ਤੇ ਪਿੰਡ ਵਾਸੀਆਂ ਅਤੇ ਕਮੇਟੀ ਦੀ ਭਰਵੀ ਸਭਾ ਗੁਰੂਦਵਾਰਾ ਸਾਹਿਬ ਵਿੱਚ ਕੀਤੀ ਗਈ ਸੀ , ਪਿੰਡ ਦੇ ਜਿਆਦਾ ਤਰ ਲੋਕ ਉਸ ਦਿਨ ਬਾਬਾ ਗੁਰਮੀਤ ਸਿੰਘ ਦੇ ਹੱਕ ਵਿੱਚ ਬੋਲੇ ਸਨ ਜਿਸ ਨਾਲ ਇੱਕ ਵੱਡਾ ਵਿਵਾਦ ਸਾਹਮਣੇ ਆ ਗਿਆ ਸੀ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਲੋਕਾਂ ਦਾ ਵਤੀਰਾ ਵੇਖਦੇ ਹੋਏ ਸਮੂਹਿਕ ਰੂਪ ਵਿੱਚ ਅਸਤੀਫਾ ਸਰਪੰਚ ਸ੍ਰ. ਇਕਬਾਲ ਸਿੰਘ ਨੂੰ ਸੌੰਪ ਦਿੱਤਾ ਸੀ ...