ਬਾਬਾ ਜੀਵਨ ਸਿੰਘ ਸਪੋਰਟਸ ਐਂਡ ਯੂਥ ਵੈਲਫੇਅਰ ਕਲੱਬ ਆਸਾ ਬੁੱਟਰ ਵੱਲੋਂ ਗਰੀਬ ਮਜਦੂਰ ਸੁਖਦੇਵ ਸਿੰਘ ਪੁੱਤਰ ਚੰਦ ਸਿੰਘ ਦੀ ਲੜਕੀ ਦੀ ਸ਼ਾਦੀ ਵਾਸਤੇ 5000 ਰੁਪੈ ਦੀ ਆਰਥਿਕ ਸਹਾਇਤਾ ਦਿਤੀ ਗਈ | ਇਸ ਕਾਰਜ ਵਾਸਤੇ ਜਸਮੇਲ ਸਿੰਘ ਅਕਾਲੀ , ਜਗਰੂਪ ਸਿੰਘ ਖਾਲਸਾ ,ਹਰਜਿੰਦਰ ਸਿੰਘ ਖਾਲਸਾ ਅਤੇ ਜਗਦੇਵ ਸਿੰਘ ਪੰਚ ਨੇ ਵੀ ਵਿਸ਼ੇਸ਼ ਯੋਗਦਾਨ ਦਿੱਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ , ਸੁਖਪ੍ਰੀਤ ਸਿੰਘ , ਤਰਸੇਮ ਸਿੰਘ , ਸੁਲਤਾਨ ਸਿੰਘ , ਹਰਪਾਲ ਸਿੰਘ , ਹਰਜਿੰਦਰ ਸਿੰਘ , ਬੂਟਾ ਸਿੰਘ , ਦਵਿੰਦਰ ਸਿੰਘ ਆਦਿ ਹਜਾਰ ਸਨ |
ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ ਪ੍ਰਕਾਸ਼ ਹੋਏ ਸ਼੍ਰੀ ਅਖੰਡ ਪਾਠ ਦੇ ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...