Skip to main content

ਸਹਾਰਾ ਜਨ ਸੇਵਾ ਸੁਸਾਇਟੀ ਆਸਾ ਬੁੱਟਰ ਨੇ ਦਿੱਤੀ ਅਪਹਾਜ ਵਿਅਕਤੀ ਨੂੰ ਛੱਤ


 ਸਮੁੱਚੇ ਪਿੰਡ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ 

ਇਲਾਕੇ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਸੁਸਾਇਟੀ ਵੱਲੋਂ ਪਿੰਡ ਦੇ ਗਰੀਬ ਤੇ ਅਪੰਗ ਵਿਅਕਤੀ ਚੀਨਾ ਸਿੰਘ ਦੇ ਘਰ ਦੀ ਮੁਰੰਮਤ ਕਰਵਾਈ ਗਈ | ਜਾਣਕਾਰੀ ਦਿੰਦਿਆ ਸੁਸਾਇਟੀ ਦੇ ਸਾਬਕਾ ਪ੍ਰਧਾਨ ਤੇ ਸੰਸਥਾਪਕ ਮੈਂਬਰ 
ਲਖਵੀਰ ਸਿੰਘ ਬੁੱਟਰ ਨੇ ਦੱਸਿਆ ਕੇ ਕੁਝ ਸਮਾਂ ਪਹਿਲਾਂ ਬਾਰਸ਼ ਦੇ ਦਿਨਾਂ ਵਿੱਚ ਚੀਨਾ ਸਿੰਘ ਦੇ ਕਮਰੇ ਦੀ ਛੱਤ ਦਾ ਇੱਕ ਹਿੱਸਾ ਡਿੱਗ ਪਿਆ ਸੀ ਜਿਸ ਕਰਕੇ ਅਪਹਾਜ ਚੀਨਾ ਸਿੰਘ ਦੇ ਪਰਿਵਾਰ ਕੋਲ ਰਹਿਣ ਨੂੰ ਛੱਤ ਦਾ ਸਹਾਰਾ ਵੀ ਨਹੀਂ ਸੀ ਰਿਹਾ | ਉਹਨਾਂ ਦੱਸਿਆ ਕੇ ਉਕਤ ਵਿਅਕਤੀ ਦੇ ਪਰਿਵਾਰ ਵਿੱਚ ਉਸਦੀ ਘਰਵਾਲੀ ਤੋਂ ਇਲਾਵਾ ਤਿੰਨ ਨਿੱਕੇ ਬੱਚੇ ਹਨ | ਪਰਿਵਾਰ ਕੋਲ ਸਾਉਣ ਵਾਸਤੇ ਇੱਕੋ ਮੰਜਾ ਸੀ , ਪਰਿਵਾਰ ਦੇ ਜਿਆਦਾਤਰ ਮੈਂਬਰ ਜਮੀਨ ਤੇ ਸੌਂਦੇ ਸਨ | ਸਹਾਰਾ ਜਨ ਸੇਵਾ ਸੁਸਾਇਟੀ ਦੇ ਪ੍ਰਵਾਸੀ ਵਿੰਗ ਦੇ ਮੈਂਬਰਾਂ ਨੇ ਉਕਤ ਪਰਿਵਾਰ ਦੀ ਮਦਦ ਵਾਸਤੇ ਫੰਡ ਸੁਸਾਇਟੀ ਨੂੰ ਦਿੱਤਾ ਸੀ ਅਤੇ ਸਹਾਰਾ ਟੀਮ ਵੱਲੋਂ ਉਸ  ਫੰਡ ਦੀ ਮਦਦ ਨਾਲ ਇਸ ਪਰਿਵਾਰ ਵਾਸਤੇ ਕਮਰੇ ਦੀ ਛੱਤ ਠੀਕ ਕਰਵਾ ਦਿੱਤੀ ਗਈ ਹੈ , ਟਾਇਲਟ ਅਤੇ ਬਾਥਰੂਮ ਵੀ ਬਨਵਾ ਦਿੱਤਾ ਤੇ ਘਰ ਦੀ ਚਾਰ ਦੀਵਾਰੀ ਵੀ ਮੁਰੰਮਤ ਕਰਵਾ ਦਿੱਤੀ ਗਈ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ. ਗੁਰਤੇਜ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਵਾਸਤੇ ਸੁਸਾਇਟੀ ਵੱਲੋਂ ਦੋ ਮੰਜੇ ਵੀ ਲਿਆ ਕੇ ਦਿੱਤੇ ਜਾਣਗੇ | ਇਸ ਮੌਕੇ ਸਹਾਇਕ ਖਜਾਨਚੀ ਲਖਵਿੰਦਰ ਸਿੰਘ , ਉੱਪ ਪ੍ਰਧਾਨ ਦਲਜੀਤ ਬਰਾੜ ,  ਮਿਸਤਰੀ ਬੂਟਾ ਸਿੰਘ , ਹਾਜਰ ਸਨ | 













Popular posts from this blog

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ : ਗੁਰਲਾਲ ਸਿੰਘ ਕਾਉਣੀ

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ ਕਿ ਡੀ.ਜੇ.ਤੇ ਚੱਕਵੇਂ ਗੀਤ ਵੱਜ ਰਹੇ ਆ।ਕਿੰਨਾਂ ਮਾਹੌਲ ਬਦਲ ਗਿਆ,ਸੁਣਿਆ ਸੀ ਕਿ ਪਹਿਲਾਂ ਪਿੰਡ ਚ ਮਰੇ ਦਾ ਮਹੀਨਿਆਂ ਤੱਕ ਸੋਗ ਚਲਦਾ ਸੀ,ਤੇ ਅੱਜ ਸਿਰਫ ਕੁੱਝ ਕੁ ਘੰਟੇ।ਲੋਕ ਇੰਨੇਂ ਅਗਾਂਹਵਧੂ ਹੋ ਗਏ ਯਕੀਨ ਨਹੀਂ ਹੁੰਦਾ।ਪਰ ਰਾਜਨੀਤਿਕਾਂ ਦੀ ਚਾਪਲੂਸੀ ਕਰਨ ਵੇਲੇ ਲੱਗਦਾ ਕਿ ਨਹੀਂ ਲੋਕ ਸਮੇਂ ਦੀ ਚਾਲ ਨਾਲ ਨਹੀਂ ਬਦਲੇ,ਮਾਨਸਿਕਤਾ ਹੀ ਛੋਟੀ ਹੋਈ ਪਈ ਏ।ਵਰਨਾ ਕਿਸੇ ਸ਼ਰੀਕ ਦੇ ਬਲਦੇ ਸਿਵੇ ਲਾਗੇ ਢੋਲ ਕੋਈ ਬੇ-ਗੈਰਤ ਹੀ ਵਜਾ ਸਕਦਾ।ਮੰਨਦੇ ਆਂ ਕਿ ਸਮੇਂ ਅੱਗੇ ਕਿਸੇ ਦੀ ਨਹੀਂ ਚਲਦੀ,ਪਰ ਇਨਸਾਨੀ ਕਦਰਾਂ-ਕੀਮਤਾਂ ਤੇ ਆਪਸੀ ਵਿਸ਼ਵਾਸ ਨੂੰ ਕਾਇਮ ਜਰੂਰ ਰੱਖਿਆ ਜਾ ਸਕਦਾ।ਇਹੀ ਛੋਟੀਆਂ-ਛੋਟੀਆਂ ਗੱਲਾਂ ਉਹਨਾਂ ਮਸਲਿਆਂ ਦਾ ਹੱਲ ਨੇ ਜਿੰਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਅਣਖਾਂ ਗਹਿਣੇ ਰੱਖ ਕੇ ਲੀਡਰਾਂ ਦੇ ਤਲੇ ਚੱਟਦੇ ਆਂ। ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ, ਸੱਜਣਾਂ ਵੀ ਤੁਰ ਜਾਣਾ। ਮਿੱਟੀਏ,ਵਾ ਲੱਗਿਆਂ ਉੱਡ ਜਾਣਾ।ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ...

ਗਰੀਬ ਪਰਿਵਾਰ ਲਈ ਮਦਦ ਦੀ ਗੁਹਾਰ

 ਲਖਵੀਰ ਸਿੰਘ ਬੁੱਟਰ / 26  ਫਰਵਰੀ /ਆਸਾ ਬੁੱਟਰ ਦੇ ਇੱਕ ਮਜਦੂਰ ਘਾਲਾ ਸਿੰਘ ਦਾ ਲੜਕਾ  ਇੱਕ ਹਾਦਸੇ ਵਿਚ ਕੋਮਾ ਵਿੱਚ ਚਲਾ ਗਿਆ ਸੀ | 3 ਮਹੀਨਿਆਂ ਤੋਂ ਜਿਆਦਾ ਸਮੇਂ ਦਾ ਉਸਦਾ ਮਹਿੰਗਾ ਇਲਾਜ ਕਰਵਾ ਚੁੱਕਾ ਪਰਿਵਾਰ ਬਹੁਤ ਮਾੜੇ ਦਿਨਾਂ ਵਿੱਚੋਂ ਲੰਘ ਰਿਹਾ ਹੈ | ਹੁਣ ਤੱਕ ਇਸ ਲੜਕੇ ਦੇ ਇਲਾਜ ਤੇ ਗਰੀਬ ਪਰਿਵਾਰ 3  ਲੱਖ ਤੋਂ ਜਿਆਦਾ ਦਾ ਖਰਚ ਕਰ ਚੁੱਕਾ ਹੈ ਇੱਕ ਵਾਰ ਤਾਂ ਹਸਪਤਾਲਾਂ ਦੇ ਖਰਚਿਆਂ ਤੋਂ ਤੰਗ ਆ ਕੇ ਉਹ ਆਪਣੇ ਬੇਟੇ ਨੂੰ ਘਰ ਲੈ ਆਏ ਸੀ ,,ਪਰ ਕੁਝ ਸਮਾਜ ਸੇਵੀ ਜਥੇਬੰਦੀਆਂ ਤੇ ਲੋਕਾਂ ਦੀ ਮਦਦ ਨਾਲ ਉਹਨਾਂ ਨੇ ਫੇਰ ਆਪਣੇ ਬੇਟੇ ਨੂੰ ਮੁਕਤਸਰ ਵਿਖੇ ਇੱਕ ਪ੍ਰਾਈਵੇਟ ਹਸਪਤਾਲ ਚ ਦਾਖਲ ਕਰਵਾਇਆ ਹੈ | ਜਿੱਥੇ ਉਸ ਦੀ ਸਿਹਤ ਤੇਜੀ ਨਾਲ ਸੁਧਰ ਰਹੀ ਹੈ ,,ਗਰੀਬ ਪਰਿਵਾਰ ਨੂੰ ਇੱਕ ਆਸ ਨਜਰ ਆਈ ਹੈ | ਘਰ ਵਿਚ ਮਾਂ ਬਾਪ ਤੋਂ ਇਲਾਵਾ ਇਸ ਲੜਕੇ ਦੀ ਵੱਡੀ ਭੈਣ ਹੈ | ਪਰਿਵਾਰ ਬੇਹੱਦ ਮਾਲੀ ਤੰਗੀ ਵਿੱਚੋਂ ਗੁਜਰ ਰਿਹਾ ਹੈ ਤੇ ਬੱਚੇ ਦਾ ਇਲਾਜ ਕਰਵਾ ਰਿਹਾ ਹੈ | ਇਸ ਹਸਪਤਾਲ ਦਾ ਬਿੱਲ   ਵੀ ਦਿਨੋ ਦਿਨ ਵਧਦਾ ਜਾ ਰਿਹਾ ਹੈ ,,ਪਰ ਹਸਪਤਾਲ ਵਿਚ ਚੰਗਾ ਇਲਾਜ ਹੁੰਦਾ ਵੇਖ ਤੇ ਬੱਚੇ ਦੀ ਸਿਹਤ ਚ ਸੁਧਾਰ ਹੁੰਦਾ ਵੇਖ ਪਰਿਵਾਰ ਵਾਲੇ ਆਪਣੇ ਘਰ ਦੀ ਜਗਾ ਜੋ ਕਿ ੫ ਮਰਲੇ ਹੈ ਉਸ ਵਾਸਤੇ ਗ੍ਰਾਹਕ ਦੀ ਭਾਲ ਚ ਹਨ | ਘਰ ਵੇਚਣਾ ਉਹਨਾਂ ਦੀ ਮਜਬੂਰੀ ਬਣ ਗਿਆ ਹੈ | ਅਸੀਂ ਸਹਾਰਾ ਜਨ ਸੇਵਾ ਸੁਸਾਇਟੀ ਤੇ ਪੀੜਤ ਪਰਿਵਾਰ ਵੱਲੋਂ ਲੋਕਾਂ ਨ...

ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ  ਪ੍ਰਕਾਸ਼  ਹੋਏ ਸ਼੍ਰੀ ਅਖੰਡ ਪਾਠ ਦੇ  ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ  ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ  | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ  ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ  ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ  ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...