ਨਹਿਰੂ ਯੁਵਾ ਕੇਂਦਰ ਅਤੇ ਜ਼ਿਲਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਹਾਰਾ ਜਨ ਸੇਵਾ ਸੁਸਾਇਟੀ ਆਸਾ ਬੁੱਟਰ ਦੇ ਸਹਿਯੋਗ ਨਾਲ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨ ਸਸ਼ਕਤੀਕਰਨ ਦਿਵਸ ਮਨਾਇਆ ਗਿਆ। ਇਸ ਮੌਕੇ ਪਿੰਡ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਤੇਜ ਸਿੰਘ, ਪਿੰਡ ਦੇ ਪਤਵੰਤੇ ਜਸਮੇਲ ਸਿੰਘ ਤੇ ਕਲੱਬ ਮੈਂਬਰਾਂ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਦੇ ਪ੍ਰੋਗਰਾਮ ਕੋਆਰਡੀਨੇਟਰ ਸਵਰਨਜੀਤ ਸਿੰਘ ਸਿੱਧੂ, ਵਲੰਟੀਅਰ ਸੁਖਜੀਤ ਸਿੰਘ, ਹਰਦੀਸ਼ ਸਿੰਘ, ਜੈ ਪਾਲ ਤੇ ਸ਼ਿੰਦਾ ਸਿੰਘ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਹੋਕਾ ਦਿੱਤਾ ਤਾਂ ਜੋ ਸਿਹਤਯਾਬ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ ਪ੍ਰਕਾਸ਼ ਹੋਏ ਸ਼੍ਰੀ ਅਖੰਡ ਪਾਠ ਦੇ ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...
