Skip to main content

Posts

Showing posts with the label ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

ਭਗਤ ਸਿੰਘ ਵੈਲੀ ਜਾਂ ਕਾਤਲ ਨਹੀਂ... ਸਗੋਂ ਚੇਤੰਨ ਨੌਜਵਾਨ ਸੀ

ਭਗਤ ਸਿੰਘ ਕੁੰਢੀਆਂ ਮੁੱਛਾਂ  ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਹੀ ਨਾਂ ਨਹੀਂ ਸੀ। ਭਗਤ ਸਿੰਘ ਸਿਰ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰਾਂ ਵਾਂਗ ਨਜਰੀਂ ਪੈਂਦਾ ਨੌਜਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸ਼ਾਲ ਸੋਚ ਦਾ ਨਾਂ ਹੈ... ਉਸ ਵਿਸ਼ਾਲ ਫਲਸਫੇ ਦਾ ਨਾਂ ਹੈ ਜਿਸਦੇ ਆਮ ਜਨਜੀਵਨ 'ਤੇ ਲਾਗੂ ਹੋਣ ਨਾਲ ਹਰ ਘਰ ਵਿੱਚ ਖੁਸ਼ਹਾਲੀ ਆ ਸਕਦੀ.....ਸੀ। 'ਸੀ' ਸ਼ਬਦ ਨੂੰ ਇੰਨਾ ਪਿਛਾਂਹ ਕਰਕੇ ਲਿਖਣਾ ਵੀ ਸ਼ਾਇਦ ਧਿਆਨ ਮੰਗਦਾ ਹੋਵੇਗਾ। ਬਿਲਕੁਲ ਸਹੀ ਸੋਚਿਆ ਤੁਸੀਂ..ਕਿਉਂਕਿ ਭਗਤ ਸਿੰਘ ਦੀ ਸੋਚ ਹੀ ਅਜਿਹੀ ਸੀ ਕਿ ਉਸਦੇ ਵਿਚਾਰਾਂ ਨੂੰ ਹੁਣ ਤੱਕ ਜੇ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਗਿਆ ਹੁੰਦਾ ਤਾਂ ਇਸ ਤ੍ਰੇੜਾਂ ਖਾਧੇ, ਭੁੱਖਮਰੀ ਦੇ ਮਾਰੇ, ਤੰਗੀਆਂ ਤੁਰਸੀਆਂ ਦੇ ਝੰਬੇ ਸਮਾਜ ਵਿੱਚ ਸਮਾਜਿਕ ਨਾ-ਬਰਾਬਰੀ ਹਰਗਿਜ ਨਹੀਂ ਸੀ ਰਹਿਣੀ। ਭਗਤ ਸਿੰਘ ਨੂੰ ਫਾਂਸੀ ਟੰਗ ਕੇ ਬੇਸ਼ੱਕ ਸਰਮਾਏਦਾਰਾਂ ਦਾ ਲਾਣਾ ਕੱਛਾਂ ਵਜਾ ਰਿਹਾ ਹੋਵੇ ਪਰ ਉਹ ਅਣਜਾਣ ਕੀ ਜਾਨਣ ਕਿ ਬਚਪਨ ਵਿੱਚ 'ਦਮੂਖਾਂ'  ਬੀਜਣ ਵਾਲਾ ਭਗਤ ਸਿੰਘ ਆਪਣੀ ਸ਼ਹਾਦਤ ਤੱਕ ਇੰਨੇ ਕੁ 'ਦਿਮਾਗ' ਬੀਜ ਗਿਆ ਹੈ ਜੋ ਉਸ ਦੀ ਸੋਚ ਨੂੰ ਕਦਮ ਦਰ ਕਦਮ ਅੱਗੇ ਲਿਜਾਣ ਦੇ ਉਪਰਾਲੇ ਕਰਦੇ ਰਹਿਣਗੇ। ਭਗਤ ਸਿੰਘ ਨੂੰ ਸਿਰਫ ਸ਼ਹੀਦ ਸ਼ਬਦ ਦਾ ਰੁਤਬਾ ਦੇ ਕੇ ਹਰ ਸਾਲ ਉਸਦੇ ਬੁੱਤਾਂ 'ਤੇ ਗੇਂਦੇ ਦੇ ਫੁੱਲ ਚੜ੍ਹਾ ਕੇ ਅਖਬਾਰਾਂ ਰਾਹੀਂ ਆਪਣੀ ਬੱਲੇ ਬੱਲੇ ਕਰ