ਸਮੁੱਚੇ ਪਿੰਡ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਇਲਾਕੇ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਸੁਸਾਇਟੀ ਵੱਲੋਂ ਪਿੰਡ ਦੇ ਗਰੀਬ ਤੇ ਅਪੰਗ ਵਿਅਕਤੀ ਚੀਨਾ ਸਿੰਘ ਦੇ ਘਰ ਦੀ ਮੁਰੰਮਤ ਕਰਵਾਈ ਗਈ | ਜਾਣਕਾਰੀ ਦਿੰਦਿਆ ਸੁਸਾਇਟੀ ਦੇ ਸਾਬਕਾ ਪ੍ਰਧਾਨ ਤੇ ਸੰਸਥਾਪਕ ਮੈਂਬਰ ਲਖਵੀਰ ਸਿੰਘ ਬੁੱਟਰ ਨੇ ਦੱਸਿਆ ਕੇ ਕੁਝ ਸਮਾਂ ਪਹਿਲਾਂ ਬਾਰਸ਼ ਦੇ ਦਿਨਾਂ ਵਿੱਚ ਚੀਨਾ ਸਿੰਘ ਦੇ ਕਮਰੇ ਦੀ ਛੱਤ ਦਾ ਇੱਕ ਹਿੱਸਾ ਡਿੱਗ ਪਿਆ ਸੀ ਜਿਸ ਕਰਕੇ ਅਪਹਾਜ ਚੀਨਾ ਸਿੰਘ ਦੇ ਪਰਿਵਾਰ ਕੋਲ ਰਹਿਣ ਨੂੰ ਛੱਤ ਦਾ ਸਹਾਰਾ ਵੀ ਨਹੀਂ ਸੀ ਰਿਹਾ | ਉਹਨਾਂ ਦੱਸਿਆ ਕੇ ਉਕਤ ਵਿਅਕਤੀ ਦੇ ਪਰਿਵਾਰ ਵਿੱਚ ਉਸਦੀ ਘਰਵਾਲੀ ਤੋਂ ਇਲਾਵਾ ਤਿੰਨ ਨਿੱਕੇ ਬੱਚੇ ਹਨ | ਪਰਿਵਾਰ ਕੋਲ ਸਾਉਣ ਵਾਸਤੇ ਇੱਕੋ ਮੰਜਾ ਸੀ , ਪਰਿਵਾਰ ਦੇ ਜਿਆਦਾਤਰ ਮੈਂਬਰ ਜਮੀਨ ਤੇ ਸੌਂਦੇ ਸਨ | ਸਹਾਰਾ ਜਨ ਸੇਵਾ ਸੁਸਾਇਟੀ ਦੇ ਪ੍ਰਵਾਸੀ ਵਿੰਗ ਦੇ ਮੈਂਬਰਾਂ ਨੇ ਉਕਤ ਪਰਿਵਾਰ ਦੀ ਮਦਦ ਵਾਸਤੇ ਫੰਡ ਸੁਸਾਇਟੀ ਨੂੰ ਦਿੱਤਾ ਸੀ ਅਤੇ ਸਹਾਰਾ ਟੀਮ ਵੱਲੋਂ ਉਸ ਫੰਡ ਦੀ ਮਦਦ ਨਾਲ ਇਸ ਪਰਿਵਾਰ ਵਾਸਤੇ ਕਮਰੇ ਦੀ ਛੱਤ ਠੀਕ ਕਰਵਾ ਦਿੱਤੀ ਗਈ ਹੈ , ਟਾਇਲਟ ਅਤੇ ਬਾਥਰੂਮ ਵੀ ਬਨਵਾ ਦਿੱਤਾ ਤੇ ਘਰ ਦੀ ਚਾਰ ਦੀਵਾਰੀ ਵੀ ਮੁਰੰਮਤ ਕਰਵਾ ਦਿੱਤੀ ਗਈ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ. ਗੁਰਤੇਜ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਵਾਸਤੇ ਸੁਸਾਇਟੀ ਵੱਲੋਂ ਦੋ ਮੰਜੇ ਵੀ ਲਿਆ ਕੇ ਦਿੱਤੇ ਜਾਣਗੇ | ਇਸ ਮੌਕੇ ਸਹਾਇਕ ਖਜਾਨਚੀ ਲਖਵਿੰਦਰ ਸਿੰਘ
www.assabuttar.com ਜੰਨਤ ਨਾਲੋਂ ਸੋਹਣੀਆਂ ਮੇਰੇ ਪਿੰਡ ਦੀਆਂ ਗਲੀਆਂ , ਗਲੀਆਂ ਦੇ ਵਿੱਚ ਖੇਡ ਕੇ ਸਭ ਰੀਝਾਂ ਪਲੀਆਂ