Skip to main content

Posts

Showing posts with the label ਸ਼ਹੀਦ

ਭਾਰਤ ਦੀ ਅਜਾਦੀ ਦੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ

ਭਾਰਤ ਦੀ ਅਜਾਦੀ ਦੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ  ਅਸੀਂ ਆਪਣੇ ਸ਼ਹੀਦਾਂ ਨੂੰ ਚੇਤੇ ਕਰਨ ਵਾਲਾ ਦਿਹਾੜਾ ਸਾਰੀ ਦੁਨੀਆਂ ਦੇ ਮਿਹਨਤਕਸ਼ਾਂ ਅਤੇ ਵਿਚਾਰਵਾਨ ਲੋਕਾਂ ਨਾਲ ਸਾਂਝਾ ਕਰਨ ਦਾ ਜਤਨ ਕਰ ਰਹੇ ਹਾਂ। ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਅਤੇ ਹੋਰ ਹਜਾਰਾਂ ਹੀ ਨੌਜਵਾਨਾਂ ਨੇ ਜਿਨ੍ਹਾਂ ਆਪਣੀ ਜੁਆਨੀ ਦੇਸ਼ ਵਿਚ ਚੱਲਦੀ ਅਜਾਦੀ ਲਹਿਰ ਦੇ ਲੇਖੇ ਲਾਈ। ਆਪਣਾ ਹਰ ਸੁਪਨਾ, ਆਪਣੀ ਹਰ ਖਾਹਿਸ਼, ਹੋਸ਼ ਸੰਭਾਲਣ ਤੋਂ ਬਾਅਦ ਆਪਣੀ ਜ਼ਿੰਦਗੀ ਦਾ ਹਰ ਪਲ ਆਪਣੇ ਵਤਨ ਅਤੇ ਆਪਣੇ ਲੋਕਾਂ ਤੋਂ ਕੁਰਬਾਨ ਕਰ ਦਿੱਤਾ। ਸਿਰ ਦਿੱਤੇ ਪਰ ਸਿਦਕ ਨਾ ਹਾਰਿਆ। ਅਜਾਦੀ ਦੀ ਲਹਿਰ ਨੂੰ ਹੋਸ਼ ਦਿੱਤਾ ਅਤੇ ਜੋਸ਼ ਦਿੱਤਾ, ਲੋਕਾਂ ਦੇ ਮਨਾਂ ਅੰਦਰ ਗੁਲਾਮੀ ਪ੍ਰਤੀ ਨਫਰਤ ਪੈਦਾ ਕਰਨ ਵਾਸਤੇ ਆਪਣੀ ਤਰਕਸ਼ੀਲ ਸੋਚ, ਆਪਣੇ ਦਲੀਲਾਂ ਭਰਪੂਰ ਤਿੱਖੇ ਵਿਚਾਰਾਂ ਦਾ ਪ੍ਰਯੋਗ ਕੀਤਾ। ਅਜਾਦੀ ਲਹਿਰ ਵਾਸਤੇ ਚੱਲਦੀ ਲਹਿਰ ਦੀ ਤੋਰ ਤੇ ਧੜਕਣ ਦੋਹਾਂ ਨੂੰ ਤਿੱਖਿਆਂ ਕਰ ਦਿੱਤਾ। ਲੋਕ ਮਨਾਂ ਅੰਦਰ ਅਜਾਦੀ ਵਾਸਤੇ ਆਸ ਪੈਦਾ ਕਰਨ ਵਿੱਚ ਸਹਾਈ ਹੋਏ। ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਬੰਗਾ ਜਿਲਾ ਲਾਇਲਪੁਰ ਵਿਚ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆ ਵਤੀ ਦੇ ਘਰ ਹੋਇਆ। ਦੇਸ਼ ਭਗਤ ਬਾਬੇ ਅਰਜਨ ਸਿੰਘ ਨੇ ਨਵ ਜੰਮੇ ਬਾਲਕ ਦਾ ਨਾਂ ਭਗਤ ਸਿੰਘ ਰੱਖਿਆ। ਭਗਤ ਸਿੰਘ ਦੇ ਬਾਬਾ ਜੀ ਅਰਜਣ ਸਿੰਘ ਸੂਝਵਾਨ ਮਨੁੱਖ ਸਨ, ਜੋ ਆਰੀਆ ਸਮਾਜ ਦੇ ਪ੍ਰਭਾਵ ਹੇਠ ਅੰਧਵਿਸ਼ਵਾਸ, ਅਤ