Skip to main content

Posts

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ : ਗੁਰਲਾਲ ਸਿੰਘ ਕਾਉਣੀ

ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ ਕਿ ਡੀ.ਜੇ.ਤੇ ਚੱਕਵੇਂ ਗੀਤ ਵੱਜ ਰਹੇ ਆ।ਕਿੰਨਾਂ ਮਾਹੌਲ ਬਦਲ ਗਿਆ,ਸੁਣਿਆ ਸੀ ਕਿ ਪਹਿਲਾਂ ਪਿੰਡ ਚ ਮਰੇ ਦਾ ਮਹੀਨਿਆਂ ਤੱਕ ਸੋਗ ਚਲਦਾ ਸੀ,ਤੇ ਅੱਜ ਸਿਰਫ ਕੁੱਝ ਕੁ ਘੰਟੇ।ਲੋਕ ਇੰਨੇਂ ਅਗਾਂਹਵਧੂ ਹੋ ਗਏ ਯਕੀਨ ਨਹੀਂ ਹੁੰਦਾ।ਪਰ ਰਾਜਨੀਤਿਕਾਂ ਦੀ ਚਾਪਲੂਸੀ ਕਰਨ ਵੇਲੇ ਲੱਗਦਾ ਕਿ ਨਹੀਂ ਲੋਕ ਸਮੇਂ ਦੀ ਚਾਲ ਨਾਲ ਨਹੀਂ ਬਦਲੇ,ਮਾਨਸਿਕਤਾ ਹੀ ਛੋਟੀ ਹੋਈ ਪਈ ਏ।ਵਰਨਾ ਕਿਸੇ ਸ਼ਰੀਕ ਦੇ ਬਲਦੇ ਸਿਵੇ ਲਾਗੇ ਢੋਲ ਕੋਈ ਬੇ-ਗੈਰਤ ਹੀ ਵਜਾ ਸਕਦਾ।ਮੰਨਦੇ ਆਂ ਕਿ ਸਮੇਂ ਅੱਗੇ ਕਿਸੇ ਦੀ ਨਹੀਂ ਚਲਦੀ,ਪਰ ਇਨਸਾਨੀ ਕਦਰਾਂ-ਕੀਮਤਾਂ ਤੇ ਆਪਸੀ ਵਿਸ਼ਵਾਸ ਨੂੰ ਕਾਇਮ ਜਰੂਰ ਰੱਖਿਆ ਜਾ ਸਕਦਾ।ਇਹੀ ਛੋਟੀਆਂ-ਛੋਟੀਆਂ ਗੱਲਾਂ ਉਹਨਾਂ ਮਸਲਿਆਂ ਦਾ ਹੱਲ ਨੇ ਜਿੰਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਅਣਖਾਂ ਗਹਿਣੇ ਰੱਖ ਕੇ ਲੀਡਰਾਂ ਦੇ ਤਲੇ ਚੱਟਦੇ ਆਂ। ਦੁਸ਼ਮਣ ਮਰੇ ਤਾਂ ਖੁਸ਼ੀ ਨਾ ਕਰੀਏ, ਸੱਜਣਾਂ ਵੀ ਤੁਰ ਜਾਣਾ। ਮਿੱਟੀਏ,ਵਾ ਲੱਗਿਆਂ ਉੱਡ ਜਾਣਾ।ਸਾਂਝਾਂ ਮੁੱਕੀਆਂ,ਰਿਸ਼ਤੇ ਟੁੱਟੇ ਤੇ ਪਲ-ਪਲ ਪਾੜੇ ਵਧ ਰਹੇ ਆ।ਸਮਾਂ ਬੜਾ ਬਲਵਾਨ ਏ ਤੇ ਲੋਕ ਸਮੇਂ ਦੀਆਂ ਸੂਈਆਂ ਤੇ ਬੈਠੇ ਘੁੰਮੀ ਜਾਂਦੇ ਆ।ਕੱਲ੍ਹ ਕਾਉਣੀ ਚ ਲਗਾਤਾਰ ਪੰਜਵੀਂ ਮੌਤ ਹੋਈ ਤੇ ਲਗਾਤਾਰ ਹੀ ਅੱਜ ਤੀਜਾ ਦਿਨ ਏ...

ਗੁਰਮਤਿ ਸਮਾਗਮ ਯਾਦਗਾਰ ਹੋ ਨਿਬੜੇ | ਸੰਗਤ ਵਿਚ ਦੇਖਿਆ ਗਿਆ ਭਾਰੀ ਉਤਸ਼ਾਹ |

ਲਖਵੀਰ ਸਿੰਘ ਬੁੱਟਰ / 3 ਦਸੰਬਰ / ਪਿੰਡ ਆਸਾ ਬੁੱਟਰ ਵਿਖੇ ਮਿਤੀ 1 ਦਸੰਬਰ ਤੋਂ ਲੈ ਕੇ 3 ਦਸੰਬਰ ਤੱਕ ਖੇਡ ਸਟੇਡੀਅਮ ਵਿੱਚ ਛੋਟੇ ਤੇ ਵੱਡੇ ਸਾਹਿਬਜਾਦਿਆਂ ਦੇ  ਸ਼ਹੀਦੀ ਦਿਵਸ ਨੂੰ ਸਮਰਪਤ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ | ਇਹਨਾਂ ਸਮਾਗਮਾਂ ਵਿੱਚ ਭਾਈ ਪੰਥ ਪ੍ਰੀਤ ਸਿੰਘ ਖਾਲਸਾ ਭਾਈ ਬਖਤੌਰ ਵਾਲਿਆਂ ਵੱਲੋਂ ਤਿੰਨ ਦਿਨ ਸੰਗਤਾਂ ਨੂੰ ਪ੍ਰਵਚਨ ਕਰਕੇ ਨਿਹਾਲ ਕੀਤਾ ਗਿਆ | ਰੋਜਾਨਾਂ 6 ਤੋਂ 7 ਹਜਾਰ ਲੋਕ ਇਹਨਾਂ ਸਮਾਗਮਾਂ ਵਿੱਚ ਜੁੜੇ ਜਦਕਿ ਸਿਰਫ 6 ਹਜਾਰ ਤੱਕ ਲੋਕਾਂ ਦੇ ਬੈਠਣ ਵਾਸਤੇ ਪੰਡਾਲ ਲਗਾਇਆ ਗਿਆ ਸੀ | ਸਮਾਗਮਾਂ ਦੀ ਤਿਆਰੀ 15 ਦਿਨ ਪਹਿਲਾਂ ਆਰੰਭ ਕੀਤੀ ਗਈ | ਇਹਨਾਂ ਸਮਾਗਮਾਂ ਨੂੰ ਕਰਵਾਉਣ ਵਿਚ ਪਿੰਡ ਆਸਾ ਬੁੱਟਰ ਦੀ ਸਾਬਕਾ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰਾਂ  ਦਾ ਯੋਗਦਾਨ ਰਿਹਾ | ਇਥੇ ਜਿਕਰਯੋਗ ਹੈ ਕੇ ਪਿੰਡ  ਦੀ ਪੁਰਾਨੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਹੀ ਕਰੀਬ ਇੱਕ ਸਾਲ ਪਹਿਲਾਂ ਭਾਈ ਪੰਥ ਪ੍ਰੀਤ ਖਾਲਸਾ ਦੇ ਸਮਾਗਮ ਬੁੱਕ ਕਰਵਾਏ ਸਨ | ਪਰ ਹੁਣ ਨਵੀਂ ਕਮੇਟੀ ਬਣਾਈ ਜਾ ਚੁੱਕੀ ਹੈ | ਇਥੇ ਹੀ ਇਹ ਵੀ ਦੱਸਣ ਯੋਗ ਹੈ ਕੇ ਸਵਰਗਵਾਸੀ ਭਾਈ ਮਲਕੀਤ ਸਿੰਘ ਜੀ ਨੇ ਵੀ ਇਹ ਸਮਾਗਮ ਬੁੱਕ ਕਰਵਾਉਣ ਵਾਸਤੇ ਬਹੁਤ ਯੋਗਦਾਨ ਦਿੱਤਾ ਸੀ ਅਤੇ ਸਮਾਗਮਾਂ ਦੇ ਆਖਰੀ ਦਿਨ ਸਮੂਹ ਮੈਂਬਰਾਂ ਤੇ ਪਰਬੰਧਕਾ ਵੱਲੋ ਉਹਨਾ ਨੂੰ ਯਾਦ ਕਰਦਿਆਂ...

ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਪੁਰਬ

ਲਖਵੀਰ ਸਿੰਘ /06-11-2014/ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਸ਼੍ਲੇ ਦੋ ਦਿਨਾਂ ਤੋਂ  ਪ੍ਰਕਾਸ਼  ਹੋਏ ਸ਼੍ਰੀ ਅਖੰਡ ਪਾਠ ਦੇ  ਭੋਗ ਸਵੇਰੇ 10 ਵਜੇ ਗੁਰੁ ਦਵਾਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਪਾਏ ਗਏ | ਸਾਰੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭੋਗ ਤੇ ਹਾਜਰੀ ਲਗਵਾਈ ਅਤੇ ਇਸ ਉਪਰੰਤ ਸਮੂਹ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ | ਦੁਪਿਹਰ 2 ਵਜੇ ਤੋਂ ਨਗਰ ਕੀਰਤਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਸ਼ੋਭਾ ਯਾਤਰਾ ਵਾਸਤੇ ਸੋਹਨੀ ਪਾਲਕੀ ਸਜਾਈ  ਗਈ ਅਤੇ ਵੱਖ ਵੱਖ ਪਡਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ , ਕੇਲੇ , ਲੱਡੂ , ਬਰਿਡ ਪਕੋੜੇ , ਪੇਸਟ੍ਰੀਆਂ ਆਦਿ ਦੇ ਲੰਗਰ ਸੰਗਤ ਵਾਸਤੇ ਪੂਰੇ ਉਤਸ਼ਾਹ ਨਾਲ ਲਗਾਏ ਗਏ  | ਢਾਢੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਜੀਵਨ ਨਾਲ ਸਬੰਧਿਤ ਵਾਰਾਂ ਪੇਸ਼ ਕੀਤਿਆ ਗਈਆਂ | ਲੋਕਾਂ ਨੇ ਆਪੋ ਆਪਨੇ ਘਰਾਂ ਅੱਗੋਂ ਨਗਰ ਕੀਰਤਨ ਆਉਣ ਦੀ ਖੁਸ਼ੀ ਵਿੱਚ ਸਾਫ਼ ਸਫਾਈ ਕੀਤੀ | ਸ਼ਾਮ 6 : 30 ਵਜੇ ਨਗਰ ਕੀਰਤਨ  ਵੱਖ ਵੱਖ ਪਡਾਵਾਂ ਵਿੱਚ ਦੀ ਗੁਜਰਦਾ ਹੋਇਆ ਗੁਰੂ ਦਵਾਰਾ  ਸਾਹਿਬ ਵਾਪਸ ਪੁੱਜਾ | ਇਸ ਵਾਰ ਨਗਰ ਕੀਰਤਨ  ਵਿੱਚ ਔਰਤਾਂ ਦੀ ਗਿਣਤੀ ਬਹੁਤ ਜਿਆਦਾ ਰਹੀ | ਲੋਕਾਂ ਨੇ ਕਣਕ ਅਤੇ ਗੁਰੂ ਕੀਆਂ ਇਮਾਰਤਾਂ ਵਾਸਤੇ ਮਾਇਕ ਸੇਵਾ ਪ੍ਰਬੰਧਕ ਕਮੇਟੀ ਨੂੰ ਹਰ ਵਾਰ ਦੀ ਤਰਾਂ ਪੂਰੇ ...

ਕਿਸਾਨ ਯੂਨੀਅਨ ਨੇ ਕੀਤੀ ਦਾਨਾ ਮੰਡੀ ਵਿੱਚ ਪ੍ਰਬੰਧ ਸੁਧਾਰਨ ਦੀ ਮੰਗ

ਅੱਜ ਪਿੰਡ ਆਸਾ ਬੁੱਟਰ ਦੀ ਕਿਸਾਨ ਯੂਨੀਅਨ ਲਖੋਵਾਲ ਇਕਾਈ ਦੀ ਦਾਨਾ ਮੰਡੀ ਆਸਾ ਬੁੱਟਰ ਵਿਖੇ ਭਰਵੀਂ ਸਭਾ  ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ  ਵਿੱਚ ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਦਾਨਾ ਮੰਡੀ 1977  ਵਿਚ ਬਣੀ ਸੀ ਜਦੋਂ ਆਸਾ ਬੁੱਟਰ ਉੱਤਰੀ ਭਾਰਤ ਦਾ ਪਹਿਲਾ ਫੋਕਲ ਪੁਆਨਿੰਟ ਬਣਾਇਆ ਗਿਆ ਸੀ | ਓਸ ਵੇਲੇ ਦੇਸ਼ ਦੇ ਪਰਧਾਨ ਮੰਤਰੀ ਮੁਰਾਰਜੀ ਦੇਸਾਈ ਨੇ ਇਸ ਯੋਜਨਾ ਦੀ ਸ਼ੁਰੁਆਤ ਆਸਾ ਬੁੱਟਰ ਤੋਂ ਕੀਤੀ ਸੀ ਅਤੇ  ਪੰਜਾਬ ਦੇ ਮੁਖ ਮੰਤਰੀ ਸ .ਪ੍ਰਕਾਸ਼ ਸਿੰਘ ਬਾਦਲ  ਦੀਆਂ ਕੋਸ਼ਿਸ਼ਾਂ ਸਦਕਾ ਇਹ ਸ਼ੁਰੁਆਤ ਕਰਨ ਵਾਸਤੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ  ਆਸਾ ਬੁੱਟਰ ਦੀ ਚੋਣ ਕੀਤੀ ਗਈ ਸੀ ਪਰ ਅੱਜ ਇਸ ਦਾਨਾ ਮੰਡੀ ਦੀ ਹਾਲਤ ਵੱਲ ਸਬੰਧਤ ਵਿਭਾਗ ਦਾ ਕੋਈ ਧਿਆਨ ਨਹੀਂ ਹੈ | ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਣ ਵਾਲੀ  ਹੈ  ਪਰ ਮੰਡੀ ਵਿੱਚ ਰੋਸ਼ਨੀ ਵਾਸਤੇ ਲਾਈਟਾਂ ਦੀ ਵਿਵਸਥਾ ਬਿਲਕੁਲ ਖਸਤਾ ਹੈ ਅਤੇ ਕਿਸਾਨਾ ਵਾਸਤੇ ਪਖਾਨਿਆਂ ਤੇ ਬਾਥਰੂਮਾਂ ਦੀ ਕੋਈ ਸਹੁਲਤ ਨਹੀਂ ਹੈ  ਉਹਨਾ ਸਰਕਾਰ ਤੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਕਿਸਾਨਾ ਦੀ ਇਸ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦੇ ਮੰਡੀ ਕਰਨ ਦੇ ਦੌਰਾਨ ਕੋਈ ਸਮੱਸਿਆ ਪੇਸ਼ ਨਾਂ ਆਵੇ  | ਇਸ ਮੌਕੇ ਇਕਾਈ ਪ੍ਰਧਾਨ ਰਾਮ ਲਾਲ ਸ਼ਰਮਾ , ਇਕਬਾਲ ਸਿੰਘ , ਆਤਮਾ ਸਿੰਘ ,ਸੁਖਚੈਨ ਸਿੰਘ ,...

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਤ ਅੱਖਾਂ ਦਾ ਮੁਫਤ ਕੈੰਪ ਲਗਾਇਆ

27 ਸਤੰਬਰ / ਲਖਵੀਰ ਸਿੰਘ / ਸਹਾਰਾ ਜਨ ਸੇਵਾ ਸੁਸਾਇਟੀ ਆਸਾ ਬੁੱਟਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਤ ਦੂਸਰਾ ਅੱਖਾਂ ਦਾ ਮੁਫਤ ਕੈੰਪ ਲਗਾਇਆ ਗਿਆ | ਕੈੰਪ ਦੇ ਉਦਘਾਟਨ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਪਾਰਕ ਆਸਾ ਬੁੱਟਰ ਵਿਖੇ ਸੁਸਾਇਟੀ ਮੈਂਬਰਾਂ ਤੇ ਸਕੂਲ ਸਟਾਫ਼ ਅਤੇ ਪਤਵੰਤੇ ਸੱਜਣਾ ਵੱਲੋਂ ਸ਼ਹੀਦ ਭਗਤ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਦੇ ਬਾਅਦ ਸਵੇਰੇ  10  ਵਜੇ ਕੈੰਪ ਦਾ ਉਦਘਾਟਨ ਸ . ਜਸਮੇਲ ਸਿੰਘ ਬੁੱਟਰ ਨੇ ਕੀਤਾ | ਸੁਸਾਇਟੀ ਦੇ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਕੈੰਪ ਵਿੱਚ ਡਾ ਜਸਵੀਰ ਸਿੰਘ , ਰਾਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ  ਪਟਿਆਲਾ ਅੱਖਾਂ ਦਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 160  ਮਰੀਜਾਂ ਦੀਆਂ ਅੱਖਾਂ ਦਾ ਮੁਫਤ ਨਿਰੀਖਣ ਕੀਤਾ ਅਤੇ ਸੁਸਾਇਟੀ ਵੱਲੋਂ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ | ਇਸ ਤੋਂ ਇਲਾਵਾ 65  ਮਰੀਜਾਂ ਦੀ ਪਹਿਚਾਨ ਅਪ੍ਰੇਸ਼ਨਾਂ ਵਾਸਤੇ ਕੀਤੀ ਗਈ | ਸਹਾਰਾ ਜਨ ਸੇਵਾ ਸੁਸਾਇਟੀ ਵੱਲੋਂ ਹਸਪਤਾਲ ਦੀ ਟੀਮ ਅਤੇ ਆਏ ਹੋਏ ਮਹਿਮਾਨਾ  ਨੂੰ ਯਾਦਗਾਰੀ ਚਿੰਨ ਪ੍ਰਦਾਨ ਕੀਤੇ ਗਏ | ਇਸ ਮੌਕੇ ਪ੍ਰਿੰਸੀਪਲ ਨਰੋਤਮ ਦਸ ਸ਼ਰਮਾ , ਯਸ਼ਵੰਤ ਕੁਮਾਰ ,ਦਲਜੀਤ ਸਿੰਘ ਡੀ.ਪੀ , ਮਹਿੰਦਰ ਸਿੰਘ ਬੁੱਟਰ ,ਜਸਕਰਨ ਸਿੰਘ ਪੰਚ , ਜਗਰੂਪ ਸਿੰਘ ਖਾਲਸਾ , ਸੁਸਾਇਟੀ ਦੇ ਚੇਅਰਮੈਨ ਤਰਨਜੀਤ ਸਿੰਘ , ਜਸਕਰਨ ਸਿੰਘ  ਸੰਸਥਾਪਕ , ਗੁਰਤੇਜ ਸਿੰਘ , ਜ...

ਕਿਸਾਨ ਯੂਨੀਅਨ ਇਕਾਈ ਆਸਾ ਬੁੱਟਰ ਦੀ ਮੀਟਿੰਗ ਹੋਈ

27 ਸਤੰਬਰ / ਲਖਵੀਰ ਸਿੰਘ /ਅੱਜ ਪਿੰਡ ਆਸਾ ਬੁੱਟਰ ਦੀ ਕਿਸਾਨ ਯੂਨੀਅਨ ਲਖੋਵਾਲ ਇਕਾਈ ਦੀ ਦਾਨਾ ਮੰਡੀ ਆਸਾ ਬੁੱਟਰ ਵਿਖੇ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਆਸਾ ਬੁੱਟਰ ਵਿਖੇ ਬਣਿਆ ਦਫਤਰ ਖੇਤੀ ਵਿਕਾਸ ਅਫਸਰ ਬੰਦ ਪਿਆ ਹੋਇਆ ਹੈ | ਇਸਦਾ ਕਿਸਾਨਾ ਨੂੰ ਕੋਈ ਲਾਭ ਨਹੀਂ ਮਿਲ ਪਾ ਰਿਹਾ | ਇਸ ਦਫਤਰ ਤੋਂ ਕਿਸਾਨਾ ਨੂੰ ਮਿਲਣ ਵਾਲਿਆਂ ਸਾਰੀਆਂ ਸੇਵਾਵਾਂ ਠੱਪ ਹੋ ਚੁੱਕੀਆਂ ਹਨ | ਉਹਨਾ ਸਰਕਾਰ ਤੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਕਿਸਾਨਾ ਦੀ ਇਸ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਕਿਸਾਨ ਇਸ ਦਫ਼ਤਰ ਤੋਂ ਮਿਲਣ ਵਾਲਿਆਂ ਸੇਵਾਵਾਂ ਦਾ ਲਾਭ ਚੁੱਕ ਸਕਣ | ਇਸ ਮੌਕੇ ਇਕਾਈ ਪ੍ਰਧਾਨ ਰਾਮ ਲਾਲ ਸ਼ਰਮਾ , ਇਕਬਾਲ ਸਿੰਘ , ਆਤਮਾ ਸਿੰਘ ,ਸੁਖਚੈਨ ਸਿੰਘ , ਨਸੀਬ ਸਿੰਘ , ਬਲਜਿੰਦਰ ਸਿੰਘ , ਰੇਸ਼ਮ ਸਿੰਘ , ਕੁਲਵੰਤ ਸਿੰਘ , ਪ੍ਰੀਤਮ ਸਿੰਘ , ਦਰਸ਼ਨ ਸਿੰਘ , ਬਨਤਾ ਸਿੰਘ , ਜੀਤ ਸਿੰਘ , ਗੁਰਦੇਵ ਸਿੰਘ , ਹਰਵਿੰਦਰ ਸਿੰਘ , ਜਸਵਿੰਦਰ ਸਿੰਘ ਆਦਿ ਕਿਸਾਨ ਆਗੂ ਹਾਜਰ ਸਨ | 

ਬਾਬਾ ਜੀਵਨ ਸਿੰਘ ਸਪੋਰਟਸ ਐਂਡ ਯੂਥ ਵੈਲਫੇਅਰ ਕਲੱਬ ਵੱਲੋਂ ਗਰੀਬ ਲੜਕੀ ਦੀ ਸ਼ਾਦੀ ਵਾਸਤੇ ਆਰਥਿਕ ਮਦਦ

ਬਾਬਾ ਜੀਵਨ ਸਿੰਘ ਸਪੋਰਟਸ ਐਂਡ ਯੂਥ ਵੈਲਫੇਅਰ ਕਲੱਬ ਆਸਾ ਬੁੱਟਰ ਵੱਲੋਂ ਗਰੀਬ ਮਜਦੂਰ ਸੁਖਦੇਵ ਸਿੰਘ ਪੁੱਤਰ ਚੰਦ ਸਿੰਘ ਦੀ ਲੜਕੀ ਦੀ ਸ਼ਾਦੀ ਵਾਸਤੇ 5000  ਰੁਪੈ ਦੀ ਆਰਥਿਕ ਸਹਾਇਤਾ ਦਿਤੀ ਗਈ  | ਇਸ ਕਾਰਜ ਵਾਸਤੇ ਜਸਮੇਲ ਸਿੰਘ ਅਕਾਲੀ , ਜਗਰੂਪ ਸਿੰਘ ਖਾਲਸਾ ,ਹਰਜਿੰਦਰ ਸਿੰਘ ਖਾਲਸਾ ਅਤੇ ਜਗਦੇਵ ਸਿੰਘ ਪੰਚ  ਨੇ ਵੀ ਵਿਸ਼ੇਸ਼ ਯੋਗਦਾਨ ਦਿੱਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ , ਸੁਖਪ੍ਰੀਤ ਸਿੰਘ , ਤਰਸੇਮ ਸਿੰਘ , ਸੁਲਤਾਨ ਸਿੰਘ , ਹਰਪਾਲ ਸਿੰਘ , ਹਰਜਿੰਦਰ ਸਿੰਘ , ਬੂਟਾ ਸਿੰਘ , ਦਵਿੰਦਰ ਸਿੰਘ ਆਦਿ ਹਜਾਰ ਸਨ |